ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ
ਆਦਮਪੁਰ, 20 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ।
ਅਜੀਤ ਡੈਸਕ
21-10-2026