22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਤਨ ਹਸਪਤਾਲ ਵਿਖੇ ਚੱਲ ਰਹੇ ਵਿਸ਼ੇਸ਼ ਸਰਜੀਕਲ ਕੈਂਪ ਦੌਰਾਨ ਹੁਣ ਤੱਕ 100 ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ

ਜਲੰਧਰ, 21 ਅਕਤੂਬਰ (ਐੱਮ. ਐੱਸ.

Ad Position 21
No active advertisement
ਡਾ. ਬਲਰਾਜ ਗੁਪਤਾ 22-10-2026
ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ) - ਰਤਨ ਹਸਪਤਾਲ, ਸ਼ਹੀਦ ਊਧਮ ਸਿੰਘ ਨਗਰ, ਜਲੰਧਰ ਵਿਖੇ 8 ਅਕਤੂਬਰ ਤੋਂ ਚੱਲ ਰਹੇ ਵਿਸ਼ੇਸ਼ ਸਰਜੀਕਲ ਕੈਂਪ ਦੌਰਨ ਹੁਣ ਤੱਕ 100 ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। ਹਸਪਤਾਲ ਦੇ ਪ੍ਰਬੰਧਕ ਡਾ. ਬਲਰਾਜ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਇਹ ਕੈਂਪ 31 ਅਕਤੂਬਰ ਤੱਕ ਚੱਲੇਗਾ, ਜਿਸ ਦੌਰਾਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ ਆਪਣੀ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੇ ਰੋਜ਼ਾਨਾ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਡਾ. ਬਲਰਾਜ ਗੁਪਤਾ ਨੇ ਕਿਹਾ ਕਿ ਇਹ ਕੈਂਪ ਖ਼ਾਸ ਤੌਰ ‘ਤੇ ਉਨ੍ਹਾਂ ਮਰੀਜ਼ਾਂ ਲਈ ਲਾਹੇਵੰਦ ਹੈ, ਜਿਨ੍ਹਾਂ ਨੂੰ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਜਾਂ ਹੋਰ ਸਿਹਤ ਸਮੱਸਿਆਵਾਂ ਕਾਰਨ ਸਰਜਰੀ ਕਰਵਾਉਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਮਰੀਜ਼ ਆਰਥਿਕ ਪ੍ਰੇਸ਼ਾਨੀਆਂ ਜਾਂ ਸਰਜਰੀ ਦੇ ਡਰ ਕਾਰਨ ਲੋੜੀਂਦੇ ਇਲਾਜ ਨੂੰ ਲੰਮੇਂ ਸਮੇਂ ਤੱਕ ਟਾਲਦੇ ਰਹਿੰਦੇ ਹਨ। ਇਸ ਕਾਰਨ ਆਮ ਬਿਮਾਰੀ ਵੀ ਅੱਗੇ ਚੱਲ ਕੇ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਕਿਹਾ, “ਸਾਡਾ ਉਦੇਸ਼ ਮਰੀਜ਼ਾਂ ਨੂੰ ਸਮੇਂ ਸਿਰ ਸਹੀ ਡਾਕਟਰੀ ਸਲਾਹ, ਆਧੁਨਿਕ ਇਲਾਜ ਦੀਆਂ ਸਹੂਲਤਾਂ ਅਤੇ ਲੋੜੀਂਦੀ ਸਰਜਰੀ ਵਾਜਬ ਦਰਾਂ ‘ਤੇ ਉਪਲਬੱਧ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਤਰਸੇਮ ਬੱਧਣ ਨੂੰ ਸਦਮਾ-ਪਤਨੀ ਦਾ ਦਿਹਾਂਤ ਅਗਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼
Ad Position 24