ਨਸ਼ਿਆਂ ਨੂੰ ਲੈ ਕੇ ਸਰਕਾਰ ਦੇ ਦਾਅਵੇ ਤੇ ਵਾਅਦੇ ਸਭ ਝੂਠੇ ਸਾਬਤ ਹੋਏ -ਮਨਜੀਤ ਸਿੰਘ ਖਾਲਸਾ
ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਵਿਧਾਨ ਸਭਾ ਹਲਕਾ ਫਿਲੌਰ ਮਨਜੀਤ ਸਿੰਘ ਖਾਲਸਾ ਨੇ ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਕਹਿਰ ਅਤੇ ਨਸ਼ਿਆਂ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀਆਂ ਦੇ ਨਾਂਅ ਸਾਹਮਣੇ ਆਉਣ ’ਤੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ।
ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਵਿਧਾਨ ਸਭਾ ਹਲਕਾ ਫਿਲੌਰ ਮਨਜੀਤ ਸਿੰਘ ਖਾਲਸਾ ਨੇ ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਕਹਿਰ ਅਤੇ ਨਸ਼ਿਆਂ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀਆਂ ਦੇ ਨਾਂਅ ਸਾਹਮਣੇ ਆਉਣ ’ਤੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਅੱਜ ਨਸ਼ਿਆਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ ਸੱਤਾਧਾਰੀ ਪਾਰਟੀ ਨਾਲ ਸਬੰਧਤ ਵਿਅਕਤੀਆਂ ਜਾਂ ਸੁਰੱਖਿਆ ਤੰਤਰ ਨਾਲ ਜੁੜੇ ਮੁਲਾਜ਼ਮਾਂ ਦੇ ਨਾਮ ਸਾਹਮਣੇ ਆ ਰਹੇ ਹਨ, ਇਹ ਬੇਹੱਦ ਗੰਭੀਰ ਮਾਮਲਾ ਹੈ। ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ ਸਾਬਤ ਹੋਣ ’ਤੇ ਕਿਸੇ ਵੀ ਵਿਅਕਤੀ ਨੂੰ ਸਿਆਸੀ ਪਹੁੰਚ ਜਾਂ ਅਹੁਦੇ ਦੀ ਆੜ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।