23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਹੁਣ 25 ਦੀ ਬਜਾਏ ਭਲਕੇ ਲੱਗਣਗੇ ਵਿਸ਼ੇਸ਼ ਕੈਂਪ ਏ. ਡੀ. ਸੀ. ਅਮਨਿੰਦਰ ਕੌਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਯੋਗ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.

Ad Position 21
No active advertisement
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ। ਨਾਲ ਹਨ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਤੇ ਚੋਣ ਸਟਾਫ। ਤਸਵੀਰ-ਜੀ.ਪੀ. ਸਿੰਘ 23-10-2026
ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਯੋਗ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਬੂਥਾਂ ’ਤੇ 25 ਅਕਤੂਬਰ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਹੁਣ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂਅ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵਲੋਂ ਅੱਜ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਨੂੰ ਮੁੱਖ ਰੱਖਦਿਆਂ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ, ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂਅ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਵਧੀਕ ਜ਼ਿਲ੍ਹਾ ਚੋਣ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਅਤੇ ਇਸ ਦੌਰਾਨ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ 9 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਵਾਂਗ 1997 ਪੋਲਿੰਗ ਸਟੇਸ਼ਨ ਹੀ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਤੇ ਚੋਣ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ- ਮੇਅਰ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਮੁੱ... ਅਗਲੀ ਖ਼ਬਰ ਦੀਪਕ ਬਾਲੀ ਵਲੋਂ ਪਾਰਟੀ ਦੇ ਪੁਰਾਣੇ, ਤਜਰਬੇਕਾਰ ਤੇ ਸਮਰਪਿਤ ਵਰਕਰਾਂ ਨਾਲ ਕੀਤੀ ਮੀਟਿੰਗ ਹਾਈਕਮਾਨ ਵਲੋਂ ਸੰਸਦ ਮੈਂਬਰ ਮ...
Ad Position 24