23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ- ਮੇਅਰ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਜਨਤਕ ਸੁਣਵਾਈ, ਲੋਕਾਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ

ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਨੇ ਆਪਣੇ-ਆਪਣੇ ਇਲਾਕਿਆਂ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ। ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਉੱਤਰੀ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਅਤੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮੇਅਰ ਵਿਨੀਤ ਧੀਰ ਅਤੇ ਹਲਕਾ ਇੰਚਾਰਜ ਨਾਰਥ ਨੇ ਕਿਹਾ ਕਿ ਨਗਰ ਨਿਗਮ ਜਲੰਧਰ ਸ਼ਹਿਰ ਦੇ ਵਿਕਾਸ, ਸਾਫ਼-ਸਫ਼ਾਈ ਅਤੇ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿਰਫ਼ ਸੁਣਿਆ ਹੀ ਨਾ ਜਾਵੇ, ਸਗੋਂ ਉਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਵੀ ਕੀਤੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਯਤਨਾਂ ਦਾ ਅਸਲ ਲਾਭ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਖੇਡ ਸਕੱਤਰ ਵਰੁਣ ਰੂਜ਼ਮ ਵਲੋਂ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ < ਜਲੰਧਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰ... ਅਗਲੀ ਖ਼ਬਰ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਹੁਣ 25 ਦੀ ਬਜਾਏ ਭਲਕੇ ਲੱਗਣਗੇ ਵਿਸ਼ੇਸ਼ ਕੈਂਪ ਏ. ਡੀ....
Ad Position 24