23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਦੇ ਖੇਡ ਸਕੱਤਰ ਵਰੁਣ ਰੂਜ਼ਮ ਵਲੋਂ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ < ਜਲੰਧਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ < ਦਰਸ਼ਕਾਂ ਲਈ ਮੈਚਾਂ ਦੀ ਐਂਟਰੀ ਹੋਵੇਗੀ ਬਿਲਕੁਲ ਮੁਫ਼ਤ, ਆਨਲਾਈਨ ਡਿਜੀਟਲ ਪਾਸ ਵੀ ਬਣਾਏ ਜਾ ਸਕਣਗੇ

ਜਲੰਧਰ, 22 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਸ਼ਹਿਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਸ਼ਹਿਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਵਰੁਣ ਰੂਜ਼ਮ ਅਤੇ ਹਾਕੀ ਪੰਜਾਬ ਦੇ ਪ੍ਰਧਾਨ ਸ੍ਰੀ ਨਿਤਿਨ ਕੋਹਲੀ ਤੇ ਹੋਰ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਵਰੁਣ ਰੂਜਮ ਨੇ ਸ਼ਹਿਰ ਵਾਸੀਆਂ, ਖ਼ਾਸ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ’ਚ ਸਟੇਡੀਅਮ ਪਹੁੰਚ ਕੇ ਕੌਮਾਂਤਰੀ ਪੱਧਰ ਦੇ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਵੱਡੇ ਖੇਡ ਮੁਕਾਬਲੇ ਸਿੱਧੇ ਦੇਖਣ ਦਾ ਮੌਕਾ ਦੇਣ ਨਾਲ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਇਹ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਭਵਿੱਖ ਵਿੱਚ ਉੱਭਰਦੇ ਖਿਡਾਰੀ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਇਸ ਇਤਿਹਾਸਕ ਖੇਡ ਸਮਾਗਮ ਨਾਲ ਜੋੜਨ ਲਈ ਸਾਰੇ ਮੈਚਾਂ ’ਚ ਦਰਸ਼ਕਾਂ ਦੀ ਐਂਟਰੀ ਬਿਲਕੁਲ ਮੁਫ਼ਤ ਰੱਖੀ ਗਈ ਹੈ। ਦਰਸ਼ਕ ਆਨਲਾਈਨ ਡਿਜੀਟਲ ਪਾਸ ਪ੍ਰਾਪਤ ਕਰਨ ਤੋਂ ਇਲਾਵਾ ਸਟੇਡੀਅਮ ਦੇ ਗੇਟਾਂ ’ਤੇ ਰਜਿਸਟ੍ਰੇਸ਼ਨ ਕਰਵਾ ਕੇ ਵੀ ਮੈਚ ਦੇਖ ਸਕਣਗੇ। ਇਸ ਮੌਕੇ ਸ੍ਰੀ ਨਿਤਿਨ ਕੋਹਲੀ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਵਿੱਚ ਇਸ ਪੱਧਰ ਦੇ ਕੌਮਾਂਤਰੀ ਹਾਕੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜੋ ਸ਼ਹਿਰ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਭਾਰਤ, ਚੀਨ, ਜਾਪਾਨ, ਕੋਰੀਆ, ਬੰਗਲਾਦੇਸ਼ ਅਤੇ ਮਲੇਸ਼ੀਆ ਦੀਆਂ ਟੀਮਾਂ ਖ਼ਿਤਾਬ ਲਈ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੀਆਂ। ਟੂਰਨਾਮੈਂਟ ਦੇ ਮੈਚ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 27 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਟੂਰਨਾਮੈਂਟ ਦਾ ਉਦਘਾਟਨ ਕੀਤਾ ਜਾਵੇਗਾ, ਜਦਕਿ ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਇਸ ਮੌਕੇ ਡਾਇਰੈਕਟਰ ਸਪੋਰਟਸ ਸ੍ਰੀ ਅਭਿਜੀਤ ਕਪਲਿਸ਼ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 61 ਦ ੇ ਨਿਊ ਰਤਨ ਨਗਰ ’ਚ ਸੱਤ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ, ਲੋਕ ਪ੍ਰੇਸ਼ਾਨ ਆਸ਼ਾ ਕੌਡਲ ਨੇ ਨਗਰ ਨਿਗਮ... ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ- ਮੇਅਰ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਮੁੱ...
Ad Position 24