23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਾਰਡ ਨੰਬਰ 61 ਦ ੇ ਨਿਊ ਰਤਨ ਨਗਰ ’ਚ ਸੱਤ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ, ਲੋਕ ਪ੍ਰੇਸ਼ਾਨ ਆਸ਼ਾ ਕੌਡਲ ਨੇ ਨਗਰ ਨਿਗਮ ਤੋਂ ਸਮੱਸਿਆ ਦੇ ਹੱਲ ਦੀ ਕੀਤੀ ਮੰਗ

ਜਲੰਧਰ 22 ਅਕਤੂਬਰ (ਸ਼ਿਵ)- ਨਗਰ ਨਿਗਮ ਦੇ ਵਾਰਡ ਨੰਬਰ 61 ਅਧੀਨ ਆਉਂਦੇ ਨਿਊ ਰਤਨ ਨਗਰ ਵਿਚ ਪਿਛਲੇ ਸੱਤ ਦਿਨਾਂ ਤੋਂ ਗਲੀਆਂ ਦੀਆਂ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਰਾਤ ਸਮੇਂ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲ ਵਰਕਰ ਆਸ਼ਾ ਕੌਡਲ ਨੇ ਦੱਸਿਆ ਕਿ ਇਲਾਕੇ ਦੀਆਂ ਲਾਈਟਾਂ ਪਿਛਲੇ ਇੱਕ ਹਫ਼ਤੇ ਤੋਂ ਬੰਦ ਹਨ, ਪਰ ਅਜੇ ਤੱਕ ਇਨ੍ਹਾਂ ਨੂੰ ਠੀਕ ਨਹੀਂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ 22 ਅਕਤੂਬਰ (ਸ਼ਿਵ)- ਨਗਰ ਨਿਗਮ ਦੇ ਵਾਰਡ ਨੰਬਰ 61 ਅਧੀਨ ਆਉਂਦੇ ਨਿਊ ਰਤਨ ਨਗਰ ਵਿਚ ਪਿਛਲੇ ਸੱਤ ਦਿਨਾਂ ਤੋਂ ਗਲੀਆਂ ਦੀਆਂ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਰਾਤ ਸਮੇਂ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸ਼ਲ ਵਰਕਰ ਆਸ਼ਾ ਕੌਡਲ ਨੇ ਦੱਸਿਆ ਕਿ ਇਲਾਕੇ ਦੀਆਂ ਲਾਈਟਾਂ ਪਿਛਲੇ ਇੱਕ ਹਫ਼ਤੇ ਤੋਂ ਬੰਦ ਹਨ, ਪਰ ਅਜੇ ਤੱਕ ਇਨ੍ਹਾਂ ਨੂੰ ਠੀਕ ਨਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰਤਨ ਨਗਰ ਦੇ ਗੰਦੇ ਨਾਲੇ ’ਤੇ ਬਣੇ ਪੁਲ ਨੇੜੇ ਮੁੱਖ ਸੜਕ ’ਤੇ ਰਾਤ ਸਮੇਂ ਹਨੇਰਾ ਛਾ ਜਾਂਦਾ ਹੈ। ਇਸ ਕਾਰਨ ਨਿਊ ਰਤਨ ਨਗਰ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਹਨੇਰੇ ਵਿੱਚੋਂ ਲੰਘਣਾ ਪੈਂਦਾ ਹੈ। ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਅਤੇ ਹਾਦਸੇ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਆਸ਼ਾ ਕੌਡਲ ਨੇ ਇਹ ਵੀ ਦੱਸਿਆ ਕਿ ਗੰਦੇ ਨਾਲੇ ਦੇ ਨਾਲ ਲੱਗਦੀ ਰਤਨ ਨਗਰ ਦੀ ਸੜਕ ਦੀ ਸਮੱਸਿਆ ਵੀ ਲੰਬੇ ਸਮੇਂ ਤੋਂ ਬਣੀ ਹੋਈ ਹੈ। ਉਨ੍ਹਾਂ ਅਨੁਸਾਰ ਇਸ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਨਿਊ ਰਤਨ ਨਗਰ ਦੀਆਂ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ ਅਤੇ ਗੰਦੇ ਨਾਲੇ ਦੇ ਪੁਲ ਨੇੜੇ ਮੁੱਖ ਸੜਕ ’ਤੇ ਰੌਸ਼ਨੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਹਨੇਰੇ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਰਾਜਪੂਤ ਨਗਰ ’ਚ ਨਵੇਂ ਟਿਊਬਵੈੱਲ ਲਾਉਣ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਦੇ ਖੇਡ ਸਕੱਤਰ ਵਰੁਣ ਰੂਜ਼ਮ ਵਲੋਂ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ < ਜਲੰਧਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰ...
Ad Position 24