23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐੱਸ.ਆਈ.ਆਰ. ਦੇ ਮੁੱਦੇ ’ਤੇ ਗੁਰਦੀਪ ਸਿੰਘ ਸੱਪਲ ਦੀ ਅਗਵਾਈ ਹੇਠ ਕਾਂਗਰਸ ਭਵਨ ਵਿਖੇ ਮੀਟਿੰਗ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਐੱਸ. ਆਈ.

Ad Position 21
No active advertisement
ਕਾਂਗਰਸ ਭਵਨ ਵਿਖੇ ਜ਼ਿਲ੍ਹਾਂ ਕਾਂਗਰਸ ਦੇ ਆਬਜ਼ਰਵਰ ਗੁਰਦੀਪ ਸਿੰਘ ਸੱਪਲ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ : ਮੁਨੀਸ਼ 23-10-2026
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਐੱਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਣ ਜਾਂਚ) ਦੇ ਮੁੱਦੇ ਨੂੰ ਲੈ ਕੇ ਕਾਂਗਰਸ ਭਵਨ ਜਲੰਧਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਲੰਧਰ ਸ਼ਹਿਰੀ ਅਤੇ ਦਿਹਾਤੀ ਦੇ ਬਜ਼ਰਵਰ ਸ. ਗੁਰਦੀਪ ਸਿੰਘ ਸੱਪਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ 9 ਵਿਧਾਨ ਸਭਾ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਬੀ.ਐੱਲ.ਏਜ਼ ਨੇ ਹਿੱਸਾ ਲਿਆ। ਇਸ ਮੌਕੇ ਗੁਰਦੀਪ ਸਿੰਘ ਸੱਪਲ ਨੇ ਕਾਂਗਰਸੀ ਆਗੂਆਂ ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਭਰ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਅਤੇ ਫ਼ਰਜ਼ੀ ਵੋਟਾਂ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸੱਪਲ ਨੇ ਬਲਾਕ ਪ੍ਰਧਾਨਾਂ ਅਤੇ ਬੀ.ਐੱਲ.ਏਜ਼ ਨੂੰ ਹਦਾਇਤ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਤਾਂ ਜੋ ਕਿਸੇ ਵੀ ਅਯੋਗ ਵਿਅਕਤੀ ਦੀ ਫ਼ਰਜ਼ੀ ਵੋਟ ਦਰਜ ਨਾ ਹੋ ਸਕੇ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚੋਂ ਨਾ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਬੀ.ਐੱਲ.ਏ.-1, ਬੀ.ਐੱਲ.ਏ.-2 ਅਤੇ ਬਲਾਕ ਪ੍ਰਧਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵੋਟਰ ਸੂਚੀਆਂ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਕਰਨ। ਮੀਟਿੰਗ ਵਿੱਚ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਐੱਸ.ਐੱਸ.ਪੀ. ਅਤੇ ਹਲਕਾ ਇੰਚਾਰਜ ਕਰਤਾਰਪੁਰ ਰਜਿੰਦਰ ਸਿੰਘ, ਹਲਕਾ ਇੰਚਾਰਜ ਨਕੋਦਰ ਡਾ. ਨਵਜੋਤ ਸਿੰਘ ਦਹੀਆਂ ਅਤੇ ਹਲਕਾ ਇੰਚਾਰਜ ਜਲੰਧਰ ਪੱਛਮੀ ਸੁਰਿੰਦਰ ਕੌਰ ਸਮੇਤ ਨੌਂ ਵਿਧਾਨ ਸਭਾ ਹਲਕਿਆਂ ਦੇ ਬਲਾਕ ਪ੍ਰਧਾਨ ਅਤੇ ਬੀ.ਐੱਲ.ਏ.-1 ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਦੁਆਬਾ ਜ਼ੋਨ ’ਚ ਹੋਈ ਜ਼ੋਨ ਇੰਚਾਰਜਾਂ ਦੀ ਮੀਟਿੰਗ ਪਾਰਟੀ ਆਗੂਆਂ ਲਏ ਆਗਾਮੀ ਚੋਣਾਂ ਅਤੇ ਸੂਬ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਅਸ਼ੀਰਵਾਦ
Ad Position 24