ਡਾ. ਅਸ਼ੋਕ ਮਿੱਤਲ ‘ਸੇਵਾ ਸੰਕਲਪ’ ਮੁਹਿੰਮ
ਤਹਿਤ ਲੋਕ ਭਲਾਈ ਦੇ ਕੰਮਾਂ ’ਚ ਜੁਟੇ
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਮਿੱਤਲ ਨੇ ‘ਸੇਵਾ ਸੰਕਲਪ’ ਦੇ ਆਪਣੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਇਸ ਨੂੰ ਲੋਕ ਭਲਾਈ ਦੇ ਕੰਮਾਂ ਨਾਲ ਵੀ ਜੋੜਿਆ ਹੈ।
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਮਿੱਤਲ ਨੇ ‘ਸੇਵਾ ਸੰਕਲਪ’ ਦੇ ਆਪਣੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਇਸ ਨੂੰ ਲੋਕ ਭਲਾਈ ਦੇ ਕੰਮਾਂ ਨਾਲ ਵੀ ਜੋੜਿਆ ਹੈ। ਉਨ੍ਹਾਂ ਆਂਗਣਵਾੜੀ ਕੇਂਦਰਾਂ ਤੱਕ ਪਹੁੰਚ ਪ੍ਰਦਾਨ ਕਰਨ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਤੋਂ ਲੈ ਕੇ ਸ਼ਮਸ਼ਾਨਘਾਟ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ‘ਨਸ਼ਾ ਮੁਕਤ ਭਾਰਤ’ ਦਾ ਸੱਦਾ ਦੇਣ ਅਤੇ ਭੋਜਨ ਦੀ ਬਰਬਾਦੀ ਨੂੰ ਰੋਕਣ ਤੱਕ ਆਦਿ ਕਈ ਪਹਿਲਕਦਮੀਆਂ ਕੀਤੀਆਂ। ਇਹ ਪਹਿਲਕਦਮੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਅਤੇ ਸ਼ਾਸਨ ਵਿੱਚ 25 ਸਾਲਾਂ ਨੂੰ ਦਰਸਾਉਂਦੀਆਂ ਹਨ। ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨੇ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਨੂੰ ਐਮਪੀਲੈਡ ਫੰਡ ’ਚੋਂ 50 ਲੱਖ ਰੁਪਏ ਅਤੇ ਦੀਪ ਨਗਰ, ਕੈਂਟ ਵਿੱਚ ਸ਼ਮਸ਼ਾਨਘਾਟ ਨੂੰ 1.5 ਲੱਖ ਰੁਪਏ ਪ੍ਰਦਾਨ ਕੀਤੇ ਹਨ। ਇਸੇ ਤਰ੍ਹਾਂ ਉਨ੍ਹਾਂ ਆਂਗਣਵਾੜੀ ਕੇਂਦਰਾਂ ਨਾਲ ਸਬੰਧਤ ਗਤੀਵਿਧੀਆਂ ’ਚ ਵੀ ਸ਼ਮੂਲੀਅਤ ਕਰਦੇ ਹੋਏ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਰਾਮ ਬਾਗ ਵਿੱਚ ਇੱਕ ਕੰਬਲ ਵੰਡ ਮੁਹਿੰਮ ਦਾ ਆਯੋਜਨ ਕੀਤਾ ਗਿਆ।