22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜਲੰਧਰ, 22 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਸਜਾਏ ਗਏ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਪ੍ਰਸਿੱਧ ਰਾਗੀ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲਿਆਂ) ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ । ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗਿਆਨੀ ਜਗਜੀਤ ਸਿੰਘ ਨੇ ਦੀਵਾਨ ਦੀ ਸਮਾਪਤੀ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ ਅਤੇ ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਸੰਗਤ ਦਾ ਧੰਨਵਾਦ ਕੀਤਾ। ਜਲ ਅਤੇ ਜੋੜਿਆਂ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ ਵਲੋਂ ਅਤੇ ਲੰਗਰ ਤਿਆਰ ਕਰਨ ਦੀ ਸੇਵਾ ਵਿਜੇ ਸਿੰਘ ਅਤੇ ਸਾਥੀਆਂ ਵਲੋਂ ਨਿਭਾਈ ਗਈ। ਸਮਾਗਮ ਦੌਰਾਨ ਖਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਜੁਗਿੰਦਰ ਸਿੰਘ ਬਾਗਾਂਵਾਲੇ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨ੍ਹਪੁਰੀ, ਗੁਰਜੀਤ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਜਸਬੀਰ ਸਿੰਘ ਦਕੋਹਾ, ਗੁਰਮੀਤ ਸਿੰਘ ਤਹਿਸੀਲਦਾਰ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ’ਚ ਮਨਾਇਆ ‘ ਖੇਡ ਦਿਵਸ ’ ਅਗਲੀ ਖ਼ਬਰ ਦਇਆ ਸਿੰਘ ਦੁਆਰਾ ਲਿਖਤ ਕਿਤਾਬ ‘ਵੰਦੇ ਮਾਤਰਮ ਗੀਤ ਦਾ ਭਾਰਤੀ ਲੋਕਤੰਤਰ ’ਤੇ ਪ੍ਰਭਾਵ’ ਕੀਤੀ ਲੋਕ ਅਰਪਣ
Ad Position 24