22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰੀ ਮੁਲਾਜ਼ਮਾਂ ਦੇ ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹਿਣ ਕਾਰਨ ਕੰਮਕਾਜ ਰਿਹਾ ਠੱਪ

ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੇ ਅੱਜ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਬੰਦ ਰੱਖਿਆ, ਜਿਸ ਨਾਲ ਸਰਕਾਰੀ ਦਫ਼ਤਰਾਂ ’ਚ ਕੋਈ ਕੰਮ ਨਹੀਂ ਹੋਇਆ। ਮੁਲਾਜ਼ਮਾਂ ਦੇ ਦਫ਼ਤਰਾਂ ’ਚ ਨਾ ਬੈਠਣ ਕਾਰਨ ਕੁਝ ਲੋਕ ਦੂਜੇ ਦਿਨ ਵੀ ਖੱਜਲ-ਖੁਆਰ ਹੁੰਦੇ ਰਹੇ।

Ad Position 21
No active advertisement
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਕੰਮ ਕਰਵਾਉਣ ਲਈ ਨਾ ਆਉਣ ਕਾਰਨ ਸੁੰਨਸਾਨ ਪਿਆ ਸੁਵਿਧਾ ਕੇਂਦਰ। ਤਸਵੀਰ-ਜੀ. ਪੀ. ਸਿੰਘ 23-10-2026
ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਨੇ ਅੱਜ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਬੰਦ ਰੱਖਿਆ, ਜਿਸ ਨਾਲ ਸਰਕਾਰੀ ਦਫ਼ਤਰਾਂ ’ਚ ਕੋਈ ਕੰਮ ਨਹੀਂ ਹੋਇਆ। ਮੁਲਾਜ਼ਮਾਂ ਦੇ ਦਫ਼ਤਰਾਂ ’ਚ ਨਾ ਬੈਠਣ ਕਾਰਨ ਕੁਝ ਲੋਕ ਦੂਜੇ ਦਿਨ ਵੀ ਖੱਜਲ-ਖੁਆਰ ਹੁੰਦੇ ਰਹੇ। ਹਾਲਾਂਕਿ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਆਮ ਵਾਂਗ ਕੰਮ ਹੋਇਆ। ਓਧਰ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸਾਹਮਣੇ ਪੁੱਡਾ ਮੈਦਾਨ ’ਚ ਮਹਾਂ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਰੈਲੀ ਨੂੰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਤੇਜਿੰਦਰ ਸਿੰਘ ਨੰਗਲ, ਮਾਸਟਰ ਮਨੋਹਰ ਲਾਲ, ਪਿਆਰਾ ਸਿੰਘ, ਰਿਸ਼ੀ ਕੁਮਾਰ, ਅਵਤਾਰ ਲਾਲ, ਅਜਮੇਰ ਸਿੰਘ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਅਣਗਹਿਲੀ ਵਰਤ ਰਹੀ ਹੈ , ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ, ਜੇਕਰ ਇਸ ਰੈਲੀ ਤੋਂ ਬ ਾਅਦ ਵੀ ਸਰਕਾਰ ਨੇ ਗੱਲਬਾਤ ਦਾ ਰਾਹ ਨਾ ਅਪਣਾਇਆ ਤਾਂ ਸਾਂਝੀ ਤਾਲਮੇਲ ਕਮੇਟੀ ਵੱਲੋਂ 24 ਅਕਤੂਬਰ ਨੂੰ ਮੀਟਿੰਗ ਕਰਕੇ ਅਗਲੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਸੰਬੋਧਨ ਕਰਨ ਵਾਲਿਆਂ ’ਚ ਪੁਸ਼ਪਿੰਦਰ ਵਿਰਦੀ, ਸੰਜੀਵ ਕੌਂਡਲ, ਰਮਨ ਕੁਮਾਰ ਗੁਪਤਾ, ਅਸ਼ਵਨੀ ਕੁਮਾਰ, ਡਿੰਪਲ ਰਹੇਲਾ, ਜਸਬੀਰ ਸਿੰਘ ਸੰਧੂ, ਚਰਨ ਸਿੰਘ ਬਾਠ, ਅਮਰਪ੍ਰੀਤ ਸਿੰਘ ਝੀਤਾ, ਜੋਰਾਵਰ ਸਿੰਘ, ਮਾਸਟਰ ਕਮਲਜੀਤ ਮਲਹੋਤਰਾ, ਅਵਤਾਰ ਸਿੰਘ ਬਿਜਲੀ ਮੁਲਾਜ਼ਮ, ਸ਼ਿੰਦਰ ਸਿੰਘ ਤੇ ਹੋਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਚੁਕਾਈ ਦਾ ਕੰਮ ਸੁਸਤ ਹੋਣ ਕਾਰਨ ਮੰਡੀਆਂ ’ਚ ਲੱਗੇ ਬੋਰੀਆਂ ਦੇ ਅੰਬਾਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਆਸ਼ਰਮ ਅਤੇ ਉਤਸਵ ਕਮੇਟੀ ਪੰਜਾਬ ਵਲੋਂ ਭਲਕੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ- ਵਿਪਨ ਸੱਭਰਵਾਲ
Ad Position 24