24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

27 ਨੂੰ ਮੁੱਖ ਮੰਤਰੀ ਦੀ ਜਲੰਧਰ ਆਮਦ ’ਤੇ ਕੀਤਾ ਜਾਵੇਗਾ ਸਖ਼ਤ ਵਿਰੋਧ-ਸੀ. ਪੀ. ਐੱਫ. ਕਰਮਚਾਰੀ ਯੂਨੀਅਨ

ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਮੁੱਖ ਮੰਤਰੀ ਭਗਵੰਤ ਮਾਨ ਦੀ 27 ਅਕਤੂਬਰ ਨੂੰ ਜਲੰਧਰ ਫੇਰੀ ਦੌਰਾਨ ਸੀ. ਪੀ.

Ad Position 21
No active advertisement
ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਮੁੱਖ ਮੰਤਰੀ ਭਗਵੰਤ ਮਾਨ ਦੀ 27 ਅਕਤੂਬਰ ਨੂੰ ਜਲੰਧਰ ਫੇਰੀ ਦੌਰਾਨ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਉਨ੍ਹਾਂ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਰਵਿੰਦਰ ਕੁਮਾਰ ਬੀ. ਐੱਡ ਫਰੰਟ ਪੰਜਾਬ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਯੂਨੀਅਨ ਵਲੋਂ ਲਗਾਤਾਰ ਪੰਜਾਬ ਸਮੇਤ ਕੌਮੀ ਪੱਧਰ ’ਤੇ ਵੀ ਸੰਘਰਸ਼ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨਹੀਂ ਕੀਤੀ ਗਈ ਹੈ। ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਕਮਲਜੀਤ ਸਿੰਘ ਤੇ ਰਵਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 27 ਅਕਤੂਬਰ ਨੂੰ ਜਲੰਧਰ ਵਿਖੇ ਆ ਰਹੇ ਹਨ ਅਤੇ ਉਨ੍ਹਾਂ ਦੀ ਆਮਦ ਮੌਕੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਲੀਅਰੈਂਸਾਂ ਤੋਂ ਬਾਅਦ ਦਿੱਤਾ ਸੀ ਜਗ੍ਹਾ ਦਾ ਕਿਰਾਇਆ, ਹੁਣ ਸੈਸ਼ਨ ਕੋਰਟ ਜਾਂ ਹਾਈ ਕੋਰਟ ਜਾਵਾਂਗ ਅਗਲੀ ਖ਼ਬਰ ਸੁਆਮੀ ਸੰਤ ਦਾਸ ਸਕੂਲ ਦਾ ਬੈਡਮਿੰਟਨ ਖਿਡਾਰੀ ਜ਼ੋਰਾਵਰ ਸਿੰਘ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ
Ad Position 24