ਪਾਸਪੋਰਟ ਦਫ਼ਤਰ ਦੇ ਸਟਾਫ ਨੇ ਚਲਾਇਆ ਸਫ਼ਾਈ ਅਭਿਆਨ
ਜਲੰਧਰ, 23 ਅਕਤੂਬਰ (ਸ਼ਿਵ)-ਸਵੱਛਤਾ ਪਖਵਾੜੇ ਤਹਿਤ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਖਾਲਸਾ ਕਾਲਜ ਰੇਲਵੇ ਸਟੇਸ਼ਨ ’ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਮੂਹਿਕ ਤੌਰ ’ਤੇ ਸਟੇਸ਼ਨ ਕੰਪਲੈਕਸ ਦੀ ਸਫ਼ਾਈ ਕਰਕੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।
ਜਲੰਧਰ, 23 ਅਕਤੂਬਰ (ਸ਼ਿਵ)-ਸਵੱਛਤਾ ਪਖਵਾੜੇ ਤਹਿਤ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਖਾਲਸਾ ਕਾਲਜ ਰੇਲਵੇ ਸਟੇਸ਼ਨ ’ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਮੂਹਿਕ ਤੌਰ ’ਤੇ ਸਟੇਸ਼ਨ ਕੰਪਲੈਕਸ ਦੀ ਸਫ਼ਾਈ ਕਰਕੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਅਭਿਆਨ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਫ਼ਾਈ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਵਲੋਂ ਸਫ਼ਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਭਾਰਤ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।