ਲਾਵਾਰਸ ਕੁੱਤਿਆਂ ਦੀ ਦਹਿਸ਼ਤ: ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਝਪਟ ਰਹੇ ਝੁੰਡ
ਬਿਲਗਾ, 23 ਅਕਤੂਬਰ (ਤਜਿੰਦਰ ਕੁਮਾਰ)-ਸਥਾਨਕ ਏਰੀਆ ਵਿੱਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ ਦਿਨੋ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਸੜਕਾਂ ਉੱਪਰ ਤੁਰਨਾ ਅਤੇ ਬੱਚਿਆਂ ਨੂੰ ਘਰੋਂ ਬਾਹਰ ਭੇਜਣਾ ਵੀ ਮੁਸ਼ਕਿਲ ਹੋ ਗਿਆ ਹੈ।
ਬਿਲਗਾ, 23 ਅਕਤੂਬਰ (ਤਜਿੰਦਰ ਕੁਮਾਰ)-ਸਥਾਨਕ ਏਰੀਆ ਵਿੱਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ ਦਿਨੋ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਸੜਕਾਂ ਉੱਪਰ ਤੁਰਨਾ ਅਤੇ ਬੱਚਿਆਂ ਨੂੰ ਘਰੋਂ ਬਾਹਰ ਭੇਜਣਾ ਵੀ ਮੁਸ਼ਕਿਲ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਲਾਵਾਰਸ ਕੁੱਤਿਆਂ ਦੇ ਝੁੰਡ ਆਏ ਦਿਨ ਸੜਕਾਂ ਤੋਂ ਲੰਘ ਰਹੇ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੋ-ਪਹੀਆ ਵਾਹਨ ਚਾਲਕਾਂ ਦਾ ਪਿੱਛਾ ਕਰਦੇ ਹਨ, ਜਿਸ ਕਾਰਨ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਚੁੱਕੇ ਹਨ। ਰਾਤ ਦੇ ਸਮੇਂ ਇਨ੍ਹਾਂ ਕੁੱਤਿਆਂ ਦੇ ਭੌਂਕਣ ਅਤੇ ਡਰ ਕਾਰਨ ਲੋਕ ਘਰਾਂ ਵਿੱਚ ਕੈਦ ਰਹਿਣ ਲਈ ਮਜਬੂਰ ਹਨ। ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਲਾਵਾਰਸ ਕੁੱਤਿਆਂ ਤੋਂ ਜਲਦ ਨਿਜਾਤ ਦਿਵਾਈ ਜਾਵੇ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।