25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐਚ . ਐਮ . ਵੀ . ਕਾਲਜ ਦੀ ਵਿਦਿਆਰਥਣ ਨੇ ਯੂ . ਜੀ . ਸੀ . ਨੈੱਟ ਪ੍ਰੀਖਿਆ ਕੀਤੀ ਪਾਸ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਵਿਦਿਆਲਿਆ ਜਲੰਧਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਰਾਜਨੀਤੀ ਸ਼ਾਸਤਰ ਵਿੱਚ ਨੈੱਟ-ਯੂਜੀਸੀ ਪ੍ਰੀਖਿਆ ਪਾਸ ਕਰਕੇ ਇੱਕ ਹੋਰ ਪ੍ਰਾਪਤੀ ਸੰਸਥਾ ਦੇ ਨਾਂ ਕੀਤੀ ਹੈ। ਉਸ ਨੇ 2022 ਵਿੱਚ ਗ੍ਰੈਜੂਏਸ਼ਨ ਅਤੇ 2024 ਵਿੱਚ ਐਚ.

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਹੰਸ ਰਾਜ ਮਹਿਲਾ ਮਹਾਵਿਦਿਆਲਿਆ ਜਲੰਧਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਰਾਜਨੀਤੀ ਸ਼ਾਸਤਰ ਵਿੱਚ ਨੈੱਟ-ਯੂਜੀਸੀ ਪ੍ਰੀਖਿਆ ਪਾਸ ਕਰਕੇ ਇੱਕ ਹੋਰ ਪ੍ਰਾਪਤੀ ਸੰਸਥਾ ਦੇ ਨਾਂ ਕੀਤੀ ਹੈ। ਉਸ ਨੇ 2022 ਵਿੱਚ ਗ੍ਰੈਜੂਏਸ਼ਨ ਅਤੇ 2024 ਵਿੱਚ ਐਚ.ਐਮ.ਵੀ. ਤੋਂ ਪੋਸਟ ਗ੍ਰੈਜੂਏਸ਼ਨ ਪੂਰੀ ਕੀਤੀ। ਉਸ ਨੇ ਐਮ.ਏ. ਰਾਜਨੀਤੀ ਸ਼ਾਸਤਰ ਵਿੱਚ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਮਨਪ੍ਰੀਤ ਕੌਰ ਨੂੰ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਸ ਦੇ ਮਾਪਿਆਂ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਸ਼੍ਰੀਮਤੀ ਅਲਕਾ ਅਤੇ ਫੈਕਲਟੀ ਮੈਂਬਰ ਡਾ. ਜੀਵਨ ਦੇਵੀ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਡਾ. ਮਮਤਾ ਫੈਕਲਟੀ ਇੰਚਾਰਜ ਅਤੇ ਮੁਖੀ ਅੰਗਰੇਜ਼ੀ ਵਿਭਾਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ . ਸੀ . ਅਤੇ ਪੁਲਿਸ ਕਮਿਸ਼ਨਰ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਅੰਤਿਮ ਪ੍ਰਬੰਧਾਂ ਦੀ ਸਮੀਖਿਆ ਅਗਲੀ ਖ਼ਬਰ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ
Ad Position 24