25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਸਤੀਆਂ ’ ਚ ਨਿਕਲੀ ਭਗਵਾਨ ਵਾਲਮੀਕਿ ਦੀ ਵਿਸ਼ਾਲ ਸ਼ੋਭਾ ਯਾਤਰਾ ’ ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਗਵਾਈ ਹਾਜ਼ਰੀ

ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਬਸਤੀਆਤ ਇਲਾਕੇ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ਼ੋਭਾ ਯਾਤਰਾ ’ਚ ਸ਼ਾਮਿਲ ਸੰਗਤ ਨੇ ਪੂਰੀ ਸ਼ਰਧਾ ਨਾਲ ਭਾਗ ਲੈਂਦਿਆਂ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਬਸਤੀਆਤ ਇਲਾਕੇ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ਼ੋਭਾ ਯਾਤਰਾ ’ਚ ਸ਼ਾਮਿਲ ਸੰਗਤ ਨੇ ਪੂਰੀ ਸ਼ਰਧਾ ਨਾਲ ਭਾਗ ਲੈਂਦਿਆਂ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸ਼ੋਭਾ ਯਾਤਰਾ ਦੇ ਸਵਾਗਤ ਲਈ ਬਸਤੀਆਤ ਇਲਾਕੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵਾਗਤੀ ਮੰਚ ਸਜਾਏ ਗਏ ਸਨ । ਇਸ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਵੱਖ-ਵੱਖ ਸਵਾਗਤੀ ਮੰਚਾਂ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸਮਾਜ ਨੂੰ ਸੱਚਾਈ, ਗਿਆਨ, ਸਮਾਨਤਾ, ਸਦਭਾਵਨਾ ਅਤੇ ਮਾਨਵਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ, ਕੌਂਸਲਰ ਰਾਜ ਕੁਮਾਰ ਰਾਜੂ, ਕੌਂਸਲਰ ਹਰਜਿੰਦਰ ਸਿੰਘ ਲੱਧਾ, ਅਮਨ ਸਿੰਘ, ਪਵਨ ਹੰਸ, ਐਡਵੋਕੇਟ ਸੰਦੀਪ ਕੁਮਾਰ ਵਰਮਾ, ਕਮਲ ਲੋਚ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਜਲੰਧਰ ’ ਚ ਵਿਸ਼ਾਲ ਸ਼ੋਭਾ ਯਾਤਰਾ ... ਅਗਲੀ ਖ਼ਬਰ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਲੱਗੇ ਕੈਂਪਾਂ ਦੌਰਾਨ ਲੋਕਾਂ ਨੇ ਠੀਕ ਕਰਵਾਈਆਂ ਗ਼ਲਤੀਆਂ ਜ਼ਿਲ੍ਹੇ ਦੇ ਸਾਰੇ 1997 ਪੋ...
Ad Position 24