25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਜਲੰਧਰ, 24 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਐੱਮ.ਐੱਸ. ਲੋਹੀਆ)-ਗੁਰਦੁਆਰਾ ਡੇਰਾ ਸੰਤਗੜ੍ਹ, ਸਾਹਮਣੇ ਸਪੋਰਟਸ ਕਾਲਜ, ਕਪੂਰਥਲਾ ਰੋਡ, ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ, 25 ਅਕਤੂਬਰ, ਦਿਨ ਐਤਵਾਰ ਅਤੇ 26 ਅਕਤੂਬਰ, ਦਿਨ ਸੋਮਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ । ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿੱਛਲੇ ਲੰਮੇ ਸਮੇਂ ਤੋਂ ਐਤਵਾਰ ਨੂੰ ਕਰਵਾਏ ਜਾਂਦੇ ਚੌਪਹਿਰਾ ਸਮਾਗਮ ਇਸ ਵਾਰ 25 ਅਕਤੂਬਰ ਦਿਨ ਐਤਵਾਰ ਨੂੰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ, ਜੋ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ। ਇਸ ਦੌਰਾਨ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਸੰਤਗੜ੍ਹ ਅਤੇ ਇਸਤਰੀ ਸਤਿਸੰਗ ਸਭਾ ਸੰਤਗੜ੍ਹ ਵਲੋਂ ਕੀਰਤਨ ਦੀ ਹਾਜ਼ਰੀ ਵੀ ਭਰੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਚੌਥੇ ਪਾਤਿਸ਼ਾਹ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਸਿੰਘਪੁਰਾ, ਭੁਲੱਥ ਰੋਡ, ਕਰਤਾਰਪੁਰ ਵਿਖੇ 26 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ’ਚ ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲੇ, ਕਥਾਵਾਚਕ ਭਾਈ ਹਰੀ ਸਿੰਘ ਜਾਚਕ, ਹਜ਼ੂਰੀ ਰਾਗੀ ਸੰਤਗੜ੍ਹ ਜਲੰਧਰ ਭਾਈ ਰਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਡੇਰਾ ਸੰਤਗੜ੍ਹ ਕਰਤਾਰਪੁਰ ਭਾਈ ਸਿਮਰਜੀਤ ਸਿੰਘ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਟੁੱਟੀ ਸੜਕ ਨੂੰ ਲੈ ਕੇ ਰੋਸ, ਜਲਦ ਨਿਰਮਾਣ ਦੀ ਮੰਗ ਅਗਲੀ ਖ਼ਬਰ ਕੈਂਥ ਜਠੇਰਿਆਂ ਦਾ ਮੇਲਾ 1 ਨੂੰ
Ad Position 24