25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਟੁੱਟੀ ਸੜਕ ਨੂੰ ਲੈ ਕੇ ਰੋਸ, ਜਲਦ ਨਿਰਮਾਣ ਦੀ ਮੰਗ

ਜਲੰਧਰ, 23 ਅਕਤੂਬਰ (ਸ਼ਿਵ)-ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਪਿਛਲੇ ਲਗਭਗ ਦੋ ਸਾਲਾਂ ਤੋਂ ਟੁੱਟੀ ਪਈ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਜਲੰਧਰ ਕੈਂਟ ਦੇ ਸੇਵਾਦਾਰ ਗਗਨਦੀਪ ਸਿੰਘ ਗੱਗੀ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 23 ਅਕਤੂਬਰ (ਸ਼ਿਵ)-ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਪਿਛਲੇ ਲਗਭਗ ਦੋ ਸਾਲਾਂ ਤੋਂ ਟੁੱਟੀ ਪਈ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਜਲੰਧਰ ਕੈਂਟ ਦੇ ਸੇਵਾਦਾਰ ਗਗਨਦੀਪ ਸਿੰਘ ਗੱਗੀ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਅਜੇ ਤੱਕ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਹੋਇਆ। ਗਗਨਦੀਪ ਸਿੰਘ ਗੱਗੀ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੂੰ ਅਪੀਲ ਕੀਤੀ ਕਿ ਸੜਕ ਦੇ ਨਿਰਮਾਣ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਬੰਧਤ ਅਧਿਕਾਰੀਆਂ ਵਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਇਲਾਕਾ ਨਿਵਾਸੀਆਂ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ’ ਮੁਹਿੰਮ ਤਹਿਤ ਖਰਚੇ ਗਏ ਫੰਡਾਂ ਬਾਰੇ ‘ ਆਪ ’ ਸਰਕਾਰ ਵਾਈਟ ਪੇਪਰ ਜਾਰੀ ਕਰੇ - ਖੰਨਾ ਅਗਲੀ ਖ਼ਬਰ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ
Ad Position 24