ਸ਼ਹੀਦ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ’ ਚ ਖੇਡ ਸਮਾਗਮ ਕਰਵਾਇਆ
ਲਾਂਬੜਾ, 24 ਅਕਤੂਬਰ (ਗੁਰਮੇਲ ਸਿੰਘ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ ਵਿਖੇ ਸਵ. ਸ.
ਲਾਂਬੜਾ, 24 ਅਕਤੂਬਰ (ਗੁਰਮੇਲ ਸਿੰਘ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ ਵਿਖੇ ਸਵ. ਸ. ਪਿਆਰਾ ਸਿੰਘ ਸਿੱਧੂ ਦੀ ਯਾਦ ਨੂੰ ਸਮਰਪਿਤ ਚੌਥਾ ਯਾਦਗਾਰੀ ਖੇਡ ਸਮਾਗਮ 23 ਅਤੇ 24 ਅਕਤੂਬਰ 2026 ਨੂੰ ਸਕੂਲ ਦੇ ਖੇਡ ਮੈਦਾਨ ’ਚ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ ਵਲੋਂ ਕੀਤਾ ਗਿਆ। ਪਹਿਲੇ ਦਿਨ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਲੇਜ਼ੀਅਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਦਕਿ ਵਿਦਿਆਰਥੀਆਂ ਨੇ ਡੰਬਲ ਕਸਰਤ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ । ਦੋ ਦਿਨ ਚੱਲੇ ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ । ਲੜਕਿਆਂ ਦੇ ਸੀਨੀਅਰ ਅਤੇ ਜੂਨੀਅਰ ਵਰਗਾਂ ਵਿੱਚ ਵਾਲੀਬਾਲ, ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਜੂਨੀਅਰ ਵਰਗ ਦੇ ਲੜਕਿਆਂ ਨੇ ਕਬੱਡੀ ਦੇ ਮੁਕਾਬਲਿਆਂ ’ਚ ਭਾਗ ਲਿਆ। ਇਸ ਤੋਂ ਇਲਾਵਾ ਰਿਲੇਅ ਦੌੜ, ਲੰਬੀ ਛਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਵੀ ਕਰਵਾਏ ਗਏ। ਜੇਤੂ ਖ਼ਿਡਾਰੀਆਂ ਨੂੰ ਨਕਦ ਇਨਾਮ, ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਿੱਤਾ ਗਿਆ। ਮੈਦਾਨ ’ਚ ਖਿਡਾਰੀਆਂ ਦੇ ਉਤਸ਼ਾਹ ਅਤੇ ਦਰਸ਼ਕਾਂ ਦੀ ਹੌਸਲਾ ਅਫ਼ਜ਼ਾਈ ਨੇ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ। ਵੱਖ-ਵੱਖ ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਸਹਿਣਸ਼ੀਲਤਾ, ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਨੂੰ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਸਾਬੀ ਅਤੇ ਡਾ. ਬਲਜੀਤ ਕੌਰ, ਹਾਕੀ ਕੋਚ, ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ ਤੋਂ ਇਲਾਵਾ ਕਮੇਟੀ ਦੇ ਖਜ਼ਾਨਚੀ ਸੁਖਦੇਵ ਸਿੰਘ ਅਠਵਾਲ ਅਤੇ ਕਮੇਟੀ ਮੈਂਬਰ ਗੁਰਪੁਰਸ਼ੋਤਮ ਸਿੰਘ ਵੀ ਹਾਜ਼ਰ ਸਨ।