25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ੇ ’ ਚ ਝੂਲਦੇ ਵਿਅਕਤੀ ਦੀ ਵਾਇਰਲ ਵੀਡੀਓ ਦੇ ਮਾਮਲੇ ’ ਚ ਮੁਲਜ਼ਮ ਗ੍ਰਿਫ਼ਤਾਰ , ਪਹਿਲਾਂ ਵੀ ਦਰਜ ਹੈ ਮਾਮਲਾ

ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਬੀਤੇ ਦਿਨੀਂ ਭਾਰਗੋ ਕੈਂਪ ਦੇ ਬੁੱਢਾ ਮੱਲ ਪਾਰਕ ਨੇੜੇ ਨਸ਼ੇ ਦੀ ਹਾਲਤ ’ਚ ਝੂਲਦੇ ਵਿਅਕਤੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ’ਚ ਪੁਲਿਸ ਨੇ ਉਕਤ ਨਸ਼ੇੜੀ ਵਿਅਕਤੀ ਦੀ ਸ਼ਨਾਖਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਵੀਡੀਓ ’ਚ ਨਜ਼ਰ ਆ ਰਿਹਾ ਹੈ ਕਿ ਉਕਤ ਵਿਅਕਤੀ ਨਸ਼ੇ ਦੀ ਹਾਲਤ ’ਚ ਏਧਰ-ਓਧਰ ਡਿੱਗਦਾ ਨਜ਼ਰ ਆ ਰਿਹਾ ਹੈ।

Ad Position 21
No active advertisement
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ। 25-10-2026
ਜਲੰਧਰ, 24 ਅਕਤੂਬਰ (ਜਤਿੰਦਰ ਪੰਮੀ)-ਬੀਤੇ ਦਿਨੀਂ ਭਾਰਗੋ ਕੈਂਪ ਦੇ ਬੁੱਢਾ ਮੱਲ ਪਾਰਕ ਨੇੜੇ ਨਸ਼ੇ ਦੀ ਹਾਲਤ ’ਚ ਝੂਲਦੇ ਵਿਅਕਤੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ’ਚ ਪੁਲਿਸ ਨੇ ਉਕਤ ਨਸ਼ੇੜੀ ਵਿਅਕਤੀ ਦੀ ਸ਼ਨਾਖਤ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਵੀਡੀਓ ’ਚ ਨਜ਼ਰ ਆ ਰਿਹਾ ਹੈ ਕਿ ਉਕਤ ਵਿਅਕਤੀ ਨਸ਼ੇ ਦੀ ਹਾਲਤ ’ਚ ਏਧਰ-ਓਧਰ ਡਿੱਗਦਾ ਨਜ਼ਰ ਆ ਰਿਹਾ ਹੈ। ਉਹ ਸੰਭਲਣ ਲਈ ਬਿਜਲੀ ਦੇ ਖੰਬੇ ਦਾ ਸਹਾਰਾ ਲੈ ਰਿਹਾ ਹੈ। ਇਸ ਦੌਰਾਨ ਉਹ ਲੜਖੜਾਉਂਦਾ ਹੋਇਆ ਡਿੱਗਣ ਤੋਂ ਮਸਾਂ ਬਚਿਆ ਵੀ ਦਿਖਾਈ ਦਿੱਤਾ। ਇਹ ਵੀਡੀਓ ਵੈਸਟ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ੀਤਲ ਅੰਗੂਰਾਲ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਇਸ ’ਤੇ ਟਿੱਪਣੀ ਕਰਦਿਆਂ ਪੰਜਾਬ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਭਾਜਪਾ ਆਗੂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ ਸੀ। ਇਸ ਵਾਇਰਲ ਹੋਈ ਵੀਡੀਓ ਦਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਉਣ ’ਤੇ ਜਿੱਥੇ ਨਸ਼ੇ ਦੀ ਟੱਲੀ ਵਿਅਕਤੀ ਦੀ ਸ਼ਨਾਖਤ ਕੀਤੀ ਗਈ, ਉਥੇ ਹੀ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਰੀ ਬਿਆਨ ਰਾਹੀਂ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਪੁਲਿਸ ਦੇ ਧਿਆਨ ’ਚ ਆਉਣ ਤੋਂ ਬਾਅਦ ਇਸ ਵਿਅਕਤੀ ’ਤੇ ਛਾਪੇਮਾਰੀ ਕੀਤੀ ਗਈ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਵਿਅਕਤੀ ਦੀ ਪਛਾਣ ਵਰੁਣ ਉਰਫ਼ ਰਵੀ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭਾਰਗੋ ਕੈਂਪ ਵਲੋਂ ਮੁਲਜ਼ਮ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਣ ਉਪਰੰਤ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਏ. ਸੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਇੱਕ ਮੁਕੱਦਮਾ ਦਰਜ ਹੈ, ਜਿਸ ਵਿੱਚ ਉਹ ਕਪੂਰਥਲਾ ਜੇਲ੍ਹ ’ਚ ਬੰਦ ਸੀ। ਪੁਲਿਸ ਵਲੋਂ ਉਸ ਦੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕੇਜ ਵੀ ਖੰਗਾਲੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੋਨੀਪਤ ਦਾ ਨੌਜਵਾਨ ਇੰਦੌਰ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਜਿਮਖਾਨਾ ਕਲੱਬ ਵਿਖੇ ਦੀਵਾਲੀ ਬੰਪਰ ਤੰਬੋਲਾ ਅੱਜ
Ad Position 24