ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਦੀ ਨਸ਼ਿਆਂ ਖਿਲਾਫ਼ ਲੜੀ ਜੰਗ ਸਮੁੱਚੇ ਪੰਜਾਬੀਆਂ ਲਈ ਵੱਡੀ ਪ੍ਰੇਰਨਾ-ਜਥੇ. ਕਲਿਆਣ
ਸ਼ਾਹਕੋਟ, 24 ਅਕਤੂਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਲਾਨੀ ਗਈ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਭੇਟ ਕਰਨਾ ਸ਼ਹੀਦ ਪਰਿਵਾਰ ਅਤੇ ਸੰਘਰਸ਼ੀ ਨੌਜਵਾਨਾਂ ਨਾਲ ਇਕਜੁੱਟਤਾ ਦਾ ਪ੍ਰਤੀਕ ਹੈ।
ਅਜੀਤ ਡੈਸਕ
25-10-2026