25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਥਾਨਕ ਤੇ ਪ੍ਰਵਾਸੀ ਕਾਮਿਆਂ ਦਰਮਿਆਨ ਤਣਾਅ ਦੀਆਂ ਕਨਸੋਆਂ ਦੇ ਮੱਦੇਨਜ਼ਰ ਵਫ਼ਦ ਪੁਲਿਸ ਅਧਿਕਾਰੀਆਂ ਨੂੰ ਮਿਲਿਆ

ਸ਼ਾਹਕੋਟ, 24 ਅਕਤੂਬਰ (ਬਾਂਸਲ)-ਸ਼ਾਹਕੋਟ ’ਚ ਰੇਹੜੀ-ਫੜ੍ਹੀ ਲਾਉਣ ਵਾਲੇ ਸਥਾਨਕ ਅਤੇ ਪ੍ਰਵਾਸੀ ਕਾਮਿਆਂ ਦਰਮਿਆਨ ਤਣਾਅ ਪੈਦਾ ਹੋਣ ਦੀਆਂ ਮਿਲੀਆਂ ਕਨਸੋਆਂ ਪ੍ਰਤੀ ਖੱਬੀਆਂ ਧਿਰਾਂ ਸਮੇਤ ਵੱਖ ਵੱਖ ਜਥੇਬੰਦੀਆਂ ਨੇ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਕ ਵਫ਼ਦ ਦੇ ਰੂਪ ਵਿਚ ਸਥਾਨਕ ਪੁਲਿਸ ਨੂੰ ਮਿਲ ਕੇ ਇਸ ਸਬੰਧੀ ਜ਼ਰੂਰੀ ਕਾਰਵਾਈ ਕਰਨ ਅਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਸ਼ਾਹਕੋਟ ਦੇ ਥਾਣਾ ਮੁਖੀ ਸਬ ਇੰਸਪੈਕਟਰ ਸੁਖਵਿੰਦਰ ਪਾਲ ਸੋਢੀ ਨੂੰ ਮਿਲਣ ਵਾਲੇ ਵਫ਼ਦ ਵਿਚ ਸੀ.

Ad Position 21
No active advertisement
ਅਜੀਤ ਡੈਸਕ 25-10-2026
ਸ਼ਾਹਕੋਟ, 24 ਅਕਤੂਬਰ (ਬਾਂਸਲ)-ਸ਼ਾਹਕੋਟ ’ਚ ਰੇਹੜੀ-ਫੜ੍ਹੀ ਲਾਉਣ ਵਾਲੇ ਸਥਾਨਕ ਅਤੇ ਪ੍ਰਵਾਸੀ ਕਾਮਿਆਂ ਦਰਮਿਆਨ ਤਣਾਅ ਪੈਦਾ ਹੋਣ ਦੀਆਂ ਮਿਲੀਆਂ ਕਨਸੋਆਂ ਪ੍ਰਤੀ ਖੱਬੀਆਂ ਧਿਰਾਂ ਸਮੇਤ ਵੱਖ ਵੱਖ ਜਥੇਬੰਦੀਆਂ ਨੇ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਕ ਵਫ਼ਦ ਦੇ ਰੂਪ ਵਿਚ ਸਥਾਨਕ ਪੁਲਿਸ ਨੂੰ ਮਿਲ ਕੇ ਇਸ ਸਬੰਧੀ ਜ਼ਰੂਰੀ ਕਾਰਵਾਈ ਕਰਨ ਅਤੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਸ਼ਾਹਕੋਟ ਦੇ ਥਾਣਾ ਮੁਖੀ ਸਬ ਇੰਸਪੈਕਟਰ ਸੁਖਵਿੰਦਰ ਪਾਲ ਸੋਢੀ ਨੂੰ ਮਿਲਣ ਵਾਲੇ ਵਫ਼ਦ ਵਿਚ ਸੀ.ਪੀ.ਆਈ. (ਐਮ), ਸੀ.ਪੀ.ਆਈ., ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜ਼ਿ) ਦੇ ਨੁਮਾਇੰਦੇ ਸ਼ਾਮਲ ਸਨ। ਵਫ਼ਦ ਵੱਲੋਂ ਡੀ.ਐੱਸ.ਪੀ. ਸ਼ਾਹਕੋਟ ਸਰਵਨ ਸਿੰਘ ਬੱਲ ਨੂੰ ਵੀ ਇਸ ਸਬੰਧ ਵਿਚ ਸੂਚਿਤ ਕੀਤਾ ਗਿਆ ਹੈ। ਵਫ਼ਦ ਵਿਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ ਸਥਾਨਕ ਬਾਜ਼ਾਰ ਵਿਚ ਕਾਫੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਸਬਜ਼ੀਆਂ, ਫ਼ਲ ਫਰੂਟ ਆਦਿ ਦੀਆਂ ਰੇਹੜੀਆਂ ਲਗਾਉਂਦੇ ਹਨ। ਉਨ੍ਹਾਂ ਦੱਸਿਆ ਕਿ ਕੁੱਝ ਸਥਾਨਕ ਮਜ਼ਦੂਰ ਸਮਝਦੇ ਹਨ ਕਿ ਪ੍ਰਵਾਸੀ ਮਜ਼ਦੂਰਾਂ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇੱਕ ਜਾਣਕਾਰੀ ਅਨੁਸਾਰ ਸਥਾਨਕ ਮਜ਼ਦੂਰਾਂ ਦਾ ਇੱਕ ਗਰੁੱਪ ਪ੍ਰਵਾਸੀ ਮਜ਼ਦੂਰਾਂ ਨੂੰ ਆਪਣਾ ਕੰਮ ਬੰਦ ਕਰਨ ਲਈ ਅਲਟੀਮੇਟਮ ਦੇਣ ਦੀ ਤਿਆਰੀ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਖੱਬੀਆਂ ਧਿਰਾਂ ਸਮੇਤ ਵੱਖ ਵੱਖ ਲੋਕ ਪੱਖੀ ਜਥੇਬੰਦੀਆਂ ਇਹ ਸਮਝਦੀਆਂ ਹਨ ਕਿ ਮਜ਼ਦੂਰ ਵਰਗ ਵਿਚ ਕਿਸੇ ਤਰ੍ਹਾਂ ਦਾ ਪਾੜਾ ਠੀਕ ਨਹੀਂ। ਇਸੇ ਸੰਦਰਭ ਵਿਚ ਇਨ੍ਹਾਂ ਜਥੇਬੰਦੀਆਂ ਦੇ ਵਫ਼ਦ ਨੇ ਪੁਲਿਸ ਅਧਿਕਾਰੀਆਂ ਨੂੰ ਮਾਹੌਲ ਖ਼ਰਾਬ ਜਾਂ ਸਮਾਜਿਕ ਤਣਾਅ ਪੈਦਾ ਨਾ ਹੋਣ ਦੇਣ ਲਈ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਨੂੰ ਮਿਲੇ ਇਸ ਵਫਦ ਵਿਚ ਕਾਮਰੇਡ ਵਰਿੰਦਰ ਪਾਲ ਸਿੰਘ ਕਾਲਾ, ਬਿੱਟੂ ਰੂਪੇਵਾਲੀ, ਕੇਵਲ ਸਿੰਘ ਦਾਨੇਵਾਲ, ਗਿਆਨ ਸਿੰਘ ਸੈਦਪੁਰੀ, ਮੱਖਣ ਸਿੰਘ ਮੀਏਂਵਾਲ ਤੇ ਮੰਗਲ ਸਿੰਘ ਕੋਠਾ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਨੂੰ ਬਿਹਤਰ ਕੰਮ ਪ੍ਰਤੀ ਪ੍ਰੇਰਿਤ ਕਰਨ ਲਈ ਪ੍ਰਦਰਸ਼ਨ ਇਕ ਵਧੀਆ ਸਾਧਨ-ਸੋਨਮ ਵਾਂਗਚੁਕ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਸੀਚੇਵਾਲ ਵਿਚ ਈ - ਵੇਸਟ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੂੰ ਈ-ਵੇਸਟ ਪ੍ਰਬੰਧਨ ਬਾਰੇ ਕੀਤ...
Ad Position 24