ਸੰਗ ਢੇਸੀਆਂ ’ਚ ਪੰਜ ਗੰਨੇ ਦੇ ਖੇਤਾਂ ਨੂੰ ਅੱਗ
ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਸੰਗ ਢੇਸੀਆਂ ਵਿੱਚ ਐਤਵਾਰ ਨੂੰ ਉਸ ਸਮੇਂ ਹਲਚਲ ਮਚ ਗਈ, ਜਦੋਂ ਗੰਨੇ ਦੇ ਪੰਜ ਖੇਤਾਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਕਾਰਨ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਸੰਗ ਢੇਸੀਆਂ ਵਿੱਚ ਐਤਵਾਰ ਨੂੰ ਉਸ ਸਮੇਂ ਹਲਚਲ ਮਚ ਗਈ, ਜਦੋਂ ਗੰਨੇ ਦੇ ਪੰਜ ਖੇਤਾਂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਕਾਰਨ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਅਮਰਜੀਤ ਸਿੰਘ ਉਰਫ਼ ਅੰਬੇ ਵਾਸੀ ਪਿੰਡ ਸੰਗ ਢੇਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਗੰਨੇ ਦੇ ਖੇਤਾਂ ਵਿੱਚ ਅੱਗ ਲੱਗੀ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਨੇ ਉਨ੍ਹਾਂ ਦੇ ਗੰਨੇ ਦੇ ਪੰਜ ਖੇਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਅਤੇ ਹੋਰ ਲੋਕਾਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਕਿਸਾਨ ਦੇ ਦੱਸਣ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਇਸ ਘਟਨਾ ਕਾਰਨ ਉਨ੍ਹਾਂ ਦਾ ਲਗਭਗ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ । ਪੀੜਤ ਕਿਸਾਨ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਨੁਕਸਾਨ ਦਾ ਜਾਇਜ਼ਾ ਲੈ ਕੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।