ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ
ਢਿਲਵਾਂ, 25 ਅਕਤੂਬਰ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਐਸ. ਆਈ.
ਢਿਲਵਾਂ, 25 ਅਕਤੂਬਰ (ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਐਸ.ਆਈ.ਆਰ ਦੇ ਰੱਦ ਕਰਨ ਤੇ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸਬ-ਤਹਿਸੀਲ ਢਿਲਵਾਂ ਵਿਚ ਧਰਨਾ ਦਿੱਤਾ ਗਿਆ ਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਐਸ.ਆਈ.ਆਰ ਰੱਦ ਕੀਤੀ ਜਾਵੇ ਤੇ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਅਸਤੀਫ਼ਾ ਦੇਵੇ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਵਧ ਰਹੇ ਫਾਸ਼ੀਵਾਦ ਦੇ ਖ਼ਿਲਾਫ਼ ਲਹਿਰ ਖੜ੍ਹੀ ਕਰੀਏ ਤੇ ਇਸ ਨੂੰ ਰੋਕਿਆ ਜਾਵੇ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ ਬੇਟ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਔਜਲਾ, ਜ਼ਿਲ੍ਹਾ ਕਮੇਟੀ ਮੈਂਬਰ ਸ਼ੀਤਲ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਫ਼ਕੀਰ ਸਿੰਘ ਲੱਖਣ ਕੇ ਪੱਡੇ, ਮਾ. ਕੇਵਲ ਸਿੰਘ ਲੱਖਣ ਕੇ ਪੱਡੇ, ਤੀਰਥ ਸਿੰਘ ਮੰਡ ਸੰਗੋਜਲਾ ਅਜੈਬ ਸਿੰਘ ਫ਼ਤਿਹਪੁਰ ਤੇ ਦਿਲਬਾਗ ਸਿੰਘ ਭੀਲਾ ਨੇ ਸੰਬੋਧਨ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ |