26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹਬੂ ਵਿਖੇ ਤਹਿਸੀਲ ਅਤੇ ਬਲਾਕ ਪੱਧਰੀ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਇਨਾਮ

ਅੱਪਰਾ , 25 ਅਕਤੂਬਰ ( ਦਲਵਿੰਦਰ ਸਿੰਘ ਅੱਪਰਾ )- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸਾਹਬੂ ਦੇ ਵਿਦਿਆਰਥੀਆਂ ਵਲੋਂ ਬਲਾਕ ਅਤੇ ਤਹਿਸੀਲ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਸਕੂਲ ਵਿਖੇ ਵਿਸ਼ੇਸ਼ ਇਨਾਮ ਵੰਡ ਸਮਾਗਮ ਦਾ ਆਯੌਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਅੱਪਰਾ , 25 ਅਕਤੂਬਰ ( ਦਲਵਿੰਦਰ ਸਿੰਘ ਅੱਪਰਾ )- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸਾਹਬੂ ਦੇ ਵਿਦਿਆਰਥੀਆਂ ਵਲੋਂ ਬਲਾਕ ਅਤੇ ਤਹਿਸੀਲ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਸਕੂਲ ਵਿਖੇ ਵਿਸ਼ੇਸ਼ ਇਨਾਮ ਵੰਡ ਸਮਾਗਮ ਦਾ ਆਯੌਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਸ਼ਰਮਾ ਅਤੇ ਸਿਮਰਜੀਤ ਕੌਰ ਸਹੋਤਾ ਸਰਪੰਚ ਗ੍ਰਾਮ ਪੰਚਾਇਤ ਚੱਕ ਸਾਹਬੂ ਵਲੋਂ ਖੇਡਾਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਸਕੂਲ ਮੁਖੀ ਜਗਜੀਤ ਸਿੰਘ ਵਲੋਂ ਸਮਾਗਮ ਵਿੱਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਪਿੱਛੇ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸੁਨੀਤਾ ਰਾਣੀ, ਕਮਲੇਸ਼ ਕੌਰ ਮੈਂਬਰ ਪੰਚਾਇਤ, ਮਨਪ੍ਰੀਤ ਕੌਰ ਮੈਂਬਰ ਐਸ.ਐਮ.ਸੀ., ਦਲਜੀਤ ਕੌਰ ਮੈਂਬਰ ਐਸ.ਐਮ.ਸੀ., ਬਲਵਿੰਦਰ ਕੌਰ ਨੰਬਰਦਾਰ, ਨਿਰਮਲ ਸਿੰਘ ਦੇਵਗਣ, ਜਸਵੀਰ ਸਿੰਘ ਸਹੋਤਾ, ਘਮੰਡਾ ਸਿੰਘ, ਸਕੂਲ ਸਟਾਫ ਕੁਲਦੀਪ ਕੌਰ, ਨਵਦੀਪ ਕੌਰ, ਪ੍ਰਵੀਨ, ਗੁਰਪ੍ਰੀਤ ਕੌਰ ਅਤੇ ਮੀਨਾ ਕੁਮਾਰੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੇ ਨਵੇਂ ਅਹੁੁਦੇਦਾਰ ਸਮੱਸਿਆਵਾਂ ਹੱਲ ਕਰਨ ਲਈ ਲੋਕਾਂ ਦੇ ਸੰਪਰਕ ਵਿਚ ਰਹਿਣ-ਅਸ਼ੋਕ ਸਰੀਨ ਹਿੱਕੀ ਕੇਂਦਰ ਦੀਆਂ ਨੀਤ... ਅਗਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ
Ad Position 24