ਨੈਸ਼ਨਲ ਸਕੂਲ ਖੇਡਾਂ ਜੂਡੋ ਵਿਚ ਪੰਜਾਬ ਦੇ ਖਿਡਾਰੀਆਂ ਨੇ ਤਿੰਨ ਕਾਂਸੀ ਦੇ ਤਗਮੇ ਜਿੱਤੇ
ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਪੰਜਾਬ ਦੇ ਜੂਡੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ।
ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਪੰਜਾਬ ਦੇ ਜੂਡੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ। ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿਚ ਅਭੀ ਵੀਰ ਨੇ 30 ਕਿੱਲੋ ਭਾਰ ਵਰਗ ਅਤੇ ਸ਼ਿਵਾ ਨੇ 50 ਕਿੱਲੋ ਭਾਰ ਵਰਗ ਵਿਚ ਕਾਂਸੀ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਪ੍ਰੀਤੀਕਾ ਨੇ 40 ਕਿੱਲੋ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਦੀ ਤਗਮਾ ਸੂਚੀ ਵਿਚ ਵਾਧਾ ਕੀਤਾ। ਇਨ੍ਹਾਂ ਖਿਡਾਰੀਆਂ ਦੀ ਪ੍ਰਾਪਤੀ ’ਤੇ ਪੰਜਾਬ ਟੀਮ ਦੇ ਜਨਰਲ ਮੈਨੇਜਰ ਕੁਲਦੀਪ ਸਿੰਘ, ਜੂਡੋ ਕੋਚ ਰਵੀ ਕੁਮਾਰ, ਸ਼ਿਵਮ, ਨੀਨਾ ਤੇ ਨਿਸ਼ਾ ਬਾਲਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਲੈਕਚਰਾਰ ਸਰੀਰਕ ਸਿੱਖਿਆ ਅਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਨੇ ਵੀ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।