ਵਾਰਡ ਨੰਬਰ 20 ਵਿਖੇ ਨਸ਼ਿਆਂ ਖ਼ਿਲਾਫ਼ ਲਗਾਇਆ ਜਾਗਰੂਕਤਾ ਕੈਂਪ
ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸ਼ਮੂਲੀਅਤ ਚੁਗਿੱਟੀ/ ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰਬਰ 20 ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਦੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਏ.
ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸ਼ਮੂਲੀਅਤ ਚੁਗਿੱਟੀ/ ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰਬਰ 20 ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਦੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਏ. ਸੀ. ਪੀ. ਸੈਂਟਰਲ ਰਾਜੇਸ਼ ਠਾਕੁਰ ਤੇ ਥਾਣਾ ਰਾਮਾ ਮੰਡੀ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਵਲੋਂ ਵੀ ਸ਼ਮੂਲੀਅਤ ਕੀਤੀ ਗਈ । ਇਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਆਪਣਾ ਯੋਗਦਾਨ ਪਾਇਆ ਗਿਆ। ਇਸ ਮੌਕੇ ਏ. ਸੀ. ਪੀ. ਰਾਜੇਸ਼ ਠਾਕੁਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਾਰਿਆਂ ਵਲੋਂ ਪੁਲਿਸ ਨੂੰ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕ੍ਰਾਈਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸ਼ਲਾਘਾਯੋਗ ਉੱਦਮ ਹੈ। ਇਸ ਦੀ ਕਾਮਯਾਬੀ ਲਈ ਆਪਾਂ ਸਾਰਿਆਂ ਨੂੰ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਹਾਜ਼ਰੀਨ ਵਲੋਂ ਉਕਤ ਪੁਲਿਸ ਅਧਿਕਾਰੀਆਂ ਦਾ ਇਹ ਕੈਂਪ ਦਾ ਹਿੱਸਾ ਬਣਨ ਲਈ ਧੰਨਵਾਦ ਕੀਤਾ। ਇਸ ਮੌਕੇ ਸੰਜੀਵ ਬਾਟਾ, ਰਮਨ ਸਿੰਘ, ਜੰਗਬੀਰ ਸਿੰਘ, ਜਸਮੀਤ ਸਿੰਘ ਸ਼ੁਭਮ, ਮਹਿੰਦਰ ਸਿੰਘ, ਸ਼ਸ਼ੀ ਰਾਏ, ਵਿਕਾਸ ਧੀਮਾਨ, ਰਘਬੀਰ ਸਿੰਘ, ਪੱਪੂ ਨੇਗੀ, ਮਨੀਸ਼ ਸ਼ਰਮਾ, ਬਲਵੀਰ ਚੰਦ, ਸੁਮੀਤ ਸਿੰਘ ਆਦਿ ਹਾਜ਼ਰ ਸਨ।