26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਬੋਲੀਨਾ ਦੋਆਬਾ ਵਿਖੇ ਜੋੜ ਮੇਲਾ ਕਰਵਾਉਣ ਸੰਬੰਧੀ ਬੈਠਕ

ਚੁਗਿੱਟੀ/ ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ‘ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ 47ਵਾਂ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਉਣ ਸੰਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਮੁੱਖ ਸੇਵਾਦਾਰ ਜਥੇਦਾਰ ਭਾਈ ਜਸਵੀਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜਥੇਦਾਰ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਵੇਰੇ 10 ਵਜੇ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 26-10-2026
ਚੁਗਿੱਟੀ/ ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ‘ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ 47ਵਾਂ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਉਣ ਸੰਬੰਧੀ ਪ੍ਰਬੰਧਕਾਂ ਵਲੋਂ ਇਕ ਬੈਠਕ ਮੁੱਖ ਸੇਵਾਦਾਰ ਜਥੇਦਾਰ ਭਾਈ ਜਸਵੀਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜਥੇਦਾਰ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਵੇਰੇ 10 ਵਜੇ ਕੀਤੀ ਜਾਵੇਗੀ। 14 ਨਵੰਬਰ ਨੂੰ ਸ਼ਾਮ 6 ਵਜੇ ਭਾਈ ਮਨਜਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਹਾਜ਼ਰੀ ਲਗਵਾਈ ਜਾਵੇਗੀ। ਇਸੇ ਤਰ੍ਹਾਂ 15 ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਸ ਉਪਰੰਤ ਭਾਈ ਜਗਦੀਪ ਸਿੰਘ, ਢਾਡੀ ਭਾਈ ਨਿਸ਼ਾਨ ਸਿੰਘ ਸ਼ਾਹਕੋਟ ਵਾਲੇ ਦੇ ਜਥੇ ਤੋਂ ਇਲਾਵਾ ਮੀਰੀ ਪੀਰੀ ਖਾਲਸਾ ਜਥਾ (ਜਗਾਧਰੀ) ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਦੂਰੋਂ ਦੂਰੋਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਸੇਵਾਦਾਰਾਂ ਵਲੋਂ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਬਚਿੱਤਰ ਸਿੰਘ ਵਲੋਂ ਨਿਭਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ‘ਨਵ-ਤ੍ਰਿੰਝਣ’ ਪਹਿਲ ਦਾ ਕੀਤਾ ਜ਼ਿਕਰ ਅਗਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਲਈ ਮੈਚਾਂ ਤੋਂ ਪਹਿਲਾਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਫੁੱਟਪਾਥਾਂ ਦੀ ਕਰਵਾਈ ਸਫ਼ਾਈ
Ad Position 24