ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੁੱਕੜ ਪਿੰਡ ਦਾਣਾ ਮੰਡੀ ਵਿਖੇ ਰੋਸ ਪ੍ਰਦਰਸ਼ਨ- ਝਾੜੂ ਸਾੜਿਆ
ਜਲੰਧਰ, 25 ਅਕਤੂਬਰ (ਸਟਾਫ ਰਿਪੋਰਟਰ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪਿੰਡ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਰੋਸ ਵਜੋਂ ਝਾੜੂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ।
ਜਲੰਧਰ, 25 ਅਕਤੂਬਰ (ਸਟਾਫ ਰਿਪੋਰਟਰ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪਿੰਡ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਰੋਸ ਵਜੋਂ ਝਾੜੂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ। ਪ੍ਰਦਰਸ਼ਨ ਵਿਚ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਉਠਾਈ। ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਕੈਂਟ ਬਲਾਕ ਪ੍ਰਧਾਨ ਸੁਖਬੀਰ ਸਿੰਘ ਕੁੱਕੜ ਪਿੰਡ ਨੇ ਕੀਤੀ। ਇਸ ਮੌਕੇ ਜਥੇਬੰਦੀ ਦੇ ਹੋਰ ਆਗੂ ਵੀ ਮੌਜੂਦ ਰਹੇ। ਰੋਸ ਪ੍ਰਦਰਸ਼ਨ ਦੌਰਾਨ ਝਾੜੂ ਸਾੜ ਕੇ ਵਿਰੋਧ ਜਤਾਉਣਾ ਇਸ ਗੱਲ ਦਾ ਪ੍ਰਤੀਕ ਸੀ ਕਿ ਕਿਸਾਨ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਮੌਕੇ ਬਲਵੀਰ ਸਿੰਘ ਕੋਟ ਕਲਾਂ, ਭੁਪਿੰਦਰ ਸਿੰਘ ਦੀਪ ਨਗਰ, ਭੁਪਿੰਦਰ ਸਿੰਘ ਭਿੰਦਾ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਬਾਹੀਆ, ਅਮਰਜੀਤ ਸਿੰਘ ਕੋਟ ਕਲਾਂ, ਲੱਭ ਕੋਟ ਕਲਾਂ, ਜੀਤਾ ਸੰਸਾਰਪੁਰ, ਕਾਕਾ ਦੀਨਪੁਰ, ਅੰਮ੍ਰਿਤ ਸਲੇਮਪੁਰ, ਪਾਲਾ ਕੋਟ ਖੁਰਦ, ਗੁਰਪ੍ਰੀਤ ਸਿੰਘ, ਪਲਵੀਰ ਟੁੱਟ ਰਹਿਮਾਨਪੁਰ, ਸਤਪਾਲ ਸਿੰਘ, ਮਨਜਿੰਦਰ ਸਿੰਘ ਤੇ ਸੋਨੂ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।