ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਭਾਟੀਆ
ਜਲੰਧਰ, 26 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਵਲੋਂ ਐਲਾਨੀ ਗਈ ਨਵੀਂ ਟੀਮ ਵਿਚ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਜਨਰਲ ਸਕੱਤਰ ਸ੍ਰੀ ਨਿਵਾਸਲੂ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਹੋਰ ਵੀ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਅਜੀਤ ਡੈਸਕ
27-10-2026