27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਪੂਰਥਲਾ ਦੇ ਨਵੇਂ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਨਾਲ ਅਮਨ ਪਨੇਸਰ ਅਤੇ ਮੱਖਣ ਸਿੰਘ ਠੇਕੇਦਾਰ ਵਲੋਂ ਮੁਲਾਕਾਤ

ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪਿੱਛਲੇ ਦਿਨੀ ਨਿਯੁਕਤ ਹੋਏ ਕਪੂਰਥਲਾ ਆਪ ਦੇ ਨਵੇਂ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਵਧਾਈਆਂ ਦੇਣ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਲੋਹੀਆਂ ਆਪ ਦੇ ਸ਼ਹਿਰੀ ਪ੍ਰਧਾਨ ਅਮਨ ਪਨੇਸਰ ਅਤੇ ਨਗਰ ਪੰਚਾਇਤ ਲੋਹੀਆਂ ਦੇ ਸੀਨੀਅਰ ਕੌਂਸਲਰ ਮੱਖਣ ਸਿੰਘ ਠੇਕੇਦਾਰ ਉਨ੍ਹਾਂ ਨੂੰ ਮਿਲੇ| ਇਸ ਮੌਕੇ ਸ਼ਹਿਰੀ ਪ੍ਰਧਾਨ ਅਮਨ ਪਨੇਸਰ ਅਤੇ ਕੌਂਸਲਰ ਮੱਖਣ ਸਿੰਘ ਠੇਕੇਦਾਰ ਨੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਪੇਸ਼ ਕੀਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ| ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵੱਡੇ ਕਾਰੋਬਾਰੀ ਅਤੇ ਆਪ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਜੀ ਜਿਥੇ ਲੋਹੀਆਂ ਅਤੇ ਸੁਲਤਾਨਪੁਰ ਲੋਧੀ ਇਲਾਕੇ ਦੇ ਹੜ੍ਹ ਮਾਰੇ ਇਲਾਕਿਆਂ ਲਈ ਸੇਵਾਵਾਂ ਦਿੰਦੇ ਰਹੇ ਹਨ, ਉਥੇ ਉਨ੍ਹਾਂ ਵੱਲੋਂ ਕਿਸਾਨੀ ਧਰਨੇ ਮੌਕੇ ਵੀ ਦਿੱਲੀ ਦੇ ਬਾਰਡਰਾਂ ’ਤੇ ਵੀ ਕਿਸਾਨਾਂ ਲਈ ਵੱਡਾ ਸਹਿਯੋਗ ਕੀਤਾ ਸੀ, ਜਿਸ ਨੂੰ ਲੈ ਕੇ ਉਨ੍ਹਾਂ ਦਾ ਕਿਸਾਨਾਂ ਅਤੇ ਆਮ ਸ਼ਹਿਰੀਆਂ ਅੰਦਰ ਵਧੀਆ ਪ੍ਰਭਾਵ ਹੈ| ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਪੂਰਥਲਾ ਤੋਂ ਆਪ ਦੇ ਉਮੀਦਵਾਰ ਵਜੋਂ ਦਵਿੰਦਰਪਾਲ ਸਿੰਘ ਰੰਗਾ ਆਪ ਦਾ ਪਹਿਲੀ ਵਾਰ ਝੰਡਾ ਬੁਲੰਦ ਕਰਨ ਦੇ ਸਮਰੱਥ ਹਨ|

Ad Position 21
No active advertisement
ਕਪੂਰਥਲਾ ‘ਆਪ’ ਦੇ ਨਵੇਂ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਪੇਸ਼ ਕਰਦੇ ਅਮਨ ਪਨੇਸਰ ਅਤੇ ਮੱਖਣ ਸਿੰਘ ਠੇਕੇਦਾਰ| ਤਸਵੀਰ : ਸ਼ਤਾਬਗੜ੍ਹ 27-10-2026
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪਿੱਛਲੇ ਦਿਨੀ ਨਿਯੁਕਤ ਹੋਏ ਕਪੂਰਥਲਾ ਆਪ ਦੇ ਨਵੇਂ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਵਧਾਈਆਂ ਦੇਣ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਲੋਹੀਆਂ ਆਪ ਦੇ ਸ਼ਹਿਰੀ ਪ੍ਰਧਾਨ ਅਮਨ ਪਨੇਸਰ ਅਤੇ ਨਗਰ ਪੰਚਾਇਤ ਲੋਹੀਆਂ ਦੇ ਸੀਨੀਅਰ ਕੌਂਸਲਰ ਮੱਖਣ ਸਿੰਘ ਠੇਕੇਦਾਰ ਉਨ੍ਹਾਂ ਨੂੰ ਮਿਲੇ| ਇਸ ਮੌਕੇ ਸ਼ਹਿਰੀ ਪ੍ਰਧਾਨ ਅਮਨ ਪਨੇਸਰ ਅਤੇ ਕੌਂਸਲਰ ਮੱਖਣ ਸਿੰਘ ਠੇਕੇਦਾਰ ਨੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਪੇਸ਼ ਕੀਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ| ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵੱਡੇ ਕਾਰੋਬਾਰੀ ਅਤੇ ਆਪ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਜੀ ਜਿਥੇ ਲੋਹੀਆਂ ਅਤੇ ਸੁਲਤਾਨਪੁਰ ਲੋਧੀ ਇਲਾਕੇ ਦੇ ਹੜ੍ਹ ਮਾਰੇ ਇਲਾਕਿਆਂ ਲਈ ਸੇਵਾਵਾਂ ਦਿੰਦੇ ਰਹੇ ਹਨ, ਉਥੇ ਉਨ੍ਹਾਂ ਵੱਲੋਂ ਕਿਸਾਨੀ ਧਰਨੇ ਮੌਕੇ ਵੀ ਦਿੱਲੀ ਦੇ ਬਾਰਡਰਾਂ ’ਤੇ ਵੀ ਕਿਸਾਨਾਂ ਲਈ ਵੱਡਾ ਸਹਿਯੋਗ ਕੀਤਾ ਸੀ, ਜਿਸ ਨੂੰ ਲੈ ਕੇ ਉਨ੍ਹਾਂ ਦਾ ਕਿਸਾਨਾਂ ਅਤੇ ਆਮ ਸ਼ਹਿਰੀਆਂ ਅੰਦਰ ਵਧੀਆ ਪ੍ਰਭਾਵ ਹੈ| ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਪੂਰਥਲਾ ਤੋਂ ਆਪ ਦੇ ਉਮੀਦਵਾਰ ਵਜੋਂ ਦਵਿੰਦਰਪਾਲ ਸਿੰਘ ਰੰਗਾ ਆਪ ਦਾ ਪਹਿਲੀ ਵਾਰ ਝੰਡਾ ਬੁਲੰਦ ਕਰਨ ਦੇ ਸਮਰੱਥ ਹਨ|
Ad Position 22
No active advertisement
ਪਿਛਲੀ ਖ਼ਬਰ ਪਾਲਾ ਜਲਾਲਪੁਰ ਨੇ ਸ਼ਾਹਕੋਟ ਦੇ ਵਾਰਡ ਨੰਬਰ 13 ’ਚ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਸ਼ਾਹਕੋਟ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਜਾਈ ਵਿਸ਼ਾਲ ਸ਼ੋਭਾ ਯਾਤਰਾ
Ad Position 24