ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ- ਲਾਡੀ ਸ਼ੇਰੋਵਾਲੀਆ
ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਸੈਦਪੁਰ ਝਿੜੀ ਦੇ ਗੁਰਦੁਆਰਾ ਭਗਵਾਨ ਵਾਲਮੀਕਿ ਜੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਜਾਰੀ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਸ਼ਾਹਕੋਟ, 26 ਅਕਤੂਬਰ (ਨਗਿੰਦਰ ਸਿੰਘ ਬਾਂਸਲ)- ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਸੈਦਪੁਰ ਝਿੜੀ ਦੇ ਗੁਰਦੁਆਰਾ ਭਗਵਾਨ ਵਾਲਮੀਕਿ ਜੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਜਾਰੀ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਪਿੰਡ ਨਿਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਆਉਣਾ ਤਾਂ ਭਲਕੇ ਚਾਹੁੰਦੇ ਸਨ ਪਰ ਚੰਡੀਗੜ੍ਹ ਵਿਖੇ ਜ਼ਰੂਰੀ ਮੀਟਿੰਗ ਆ ਜਾਣ ਕਾਰਨ ਉਹ ਅੱਜ ਹੀ ਗੁਰੂ ਘਰਾਂ ਵਿਚ ਦਰਸ਼ਨਾਂ ਲਈ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਤਰਸੇਮ ਸਿੰਘ ਧੰਜੂ ਨੇ ਵਿਧਾਇਕ ਸ਼ੇਰੋਵਾਲੀਆ ਦਾ ਸਮੂਹ ਨਗਰ ਨਿਵਾਸੀਆਂ ਵੱਲੋਂ ਸਵਾਗਤ ਕੀਤਾ। ਪਿੰਡ ਦੀ ਪੰਚਾਇਤ ਅਤੇ ਪ੍ਰਬੰਧਕ ਕਮੇਟੀ ਵੱਲੋਂ ਲਾਡੀ ਸ਼ੇਰੋਵਾਲੀਆ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਨਾਹਰ, ਕਾਮਰੇਡ ਸਰਬਣ ਕੁਮਾਰ ਬਿੱਲਾ ਪੰਚ, ਵਿਜੈ ਕੁਮਾਰ ਪੰਚ, ਸੰਦੀਪ ਕੁਮਾਰ, ਅਮਰੀਕ ਸਿੰਘ ਜੰਮੂ ਸਾਬਕਾ ਪੰਚ, ਗਿਆਨ ਸਿੰਘ ਮੱਟੂ, ਪ੍ਰੀਤਮ ਸਿੰਘ ਸਾਬਕਾ ਸਰਪੰਚ, ਅਮਨਦੀਪ ਸੈਦਪੁਰੀ, ਬਲਵਿੰਦਰ ਸਿੰਘ ਗਿੱਲ, ਬਿੰਦਰ ਨਾਹਰ, ਮਲਕੀ ਤ ਸਿੰਘ ਭੱਟੀ, ਰਣਜੀਤ ਸਿੰਘ, ਦਵਿੰਦਰ ਕੁਮਾਰ, ਜੀਤਾ, ਅਜੈ ਕੁਮਾਰ, ਮਨਪ੍ਰੀਤ ਮੱਟੂ ਆਦਿ ਹਾਜ਼ਰ ਸਨ।