ਗੁਰਨਾਮ ਸਿੰਘ ਰੂਪੋਵਾਲ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚੁਣੇ ਨਵੇਂ ਪ੍ਰਧਾਨ
ਬਿਲਗਾ, 26 ਅਕਤੂਬਰ (ਤਜਿੰਦਰ ਕੁਮਾਰ) - ਇੰਗਲੈਂਡ ਦੇ ਵੱਡੇ ਗੁਰਦੁਆਰਿਆਂ ਵਿੱਚ ਲੈਸਟਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ। ਇਨ੍ਹਾਂ ਚੋਣਾਂ ਵਿੱਚ ‘ਤੀਰ ਅਤੇ ਸ਼ੇਰ ਸੰਗਤ ਗਰੁੱਪ’ ਦੇ ਸਾਂਝੇ ਉਮੀਦਵਾਰ ਸਰਦਾਰ ਗੁਰਨਾਮ ਸਿੰਘ ਰੂਪੋਵਾਲ ਨੇ ‘ ਸਰਬੱਤ ਦਾ ਭਲਾ ਗਰੁੱਪ’ ਨੂੰ ਭਾਰੀ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।
ਬਿਲਗਾ, 26 ਅਕਤੂਬਰ (ਤਜਿੰਦਰ ਕੁਮਾਰ) - ਇੰਗਲੈਂਡ ਦੇ ਵੱਡੇ ਗੁਰਦੁਆਰਿਆਂ ਵਿੱਚ ਲੈਸਟਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ। ਇਨ੍ਹਾਂ ਚੋਣਾਂ ਵਿੱਚ ‘ਤੀਰ ਅਤੇ ਸ਼ੇਰ ਸੰਗਤ ਗਰੁੱਪ’ ਦੇ ਸਾਂਝੇ ਉਮੀਦਵਾਰ ਸਰਦਾਰ ਗੁਰਨਾਮ ਸਿੰਘ ਰੂਪੋਵਾਲ ਨੇ ‘ ਸਰਬੱਤ ਦਾ ਭਲਾ ਗਰੁੱਪ’ ਨੂੰ ਭਾਰੀ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਸਰਦਾਰ ਗੁਰਨਾਮ ਸਿੰਘ ਰੂਪੋਵਾਲ ਇਸ ਤੋਂ ਪਹਿਲਾਂ ਵੀ ਲੰਮਾ ਸਮਾਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸਫਲਤਾਪੂਰਵਕ ਨਿਭਾਅ ਚੁੱਕੇ ਹਨ। ਚੋਣਾਂ ਦੌਰਾਨ ਲੈਸਟਰ ਦੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਉਂਦੇ ਹੋਏ ਸਰਦਾਰ ਰੂਪੋਵਾਲ ਅਤੇ ਉਨ੍ਹਾਂ ਦੇ ਪੂਰੇ ਗਰੁੱਪ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾ ਕੇ ਜਿਤਾਇਆ। ਚੋਣ ਨਤੀਜਿਆਂ ਤੋਂ ਬਾਅਦ ਜਿੱਤ ਦੀ ਖੁਸ਼ੀ ਪ੍ਰਗਟਾਉਂਦਿਆਂ ਸਰਦਾਰ ਗੁਰਨਾਮ ਸਿੰਘ (ਜੰਮ-ਪਲ) ਰੂਪੋਵਾਲ ਨੇ ਸਭ ਤੋਂ ਪਹਿਲਾਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਕੋਟਿ-ਕੋਟਿ ਸ਼ੁਕਰਾਨਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੈਸਟਰ ਦੀ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਉਹ ਪਹਿਲਾਂ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਆਏ ਹਨ, ਹੁਣ ਉਸ ਤੋਂ ਵੀ ਵੱਧ ਕੇ ਤਨ, ਮਨ ਅਤੇ ਧੰਨ ਨਾਲ ਸੰਗਤਾਂ ਦੀ ਸੇਵਾ ਵਿੱਚ ਸਮਰਪਿਤ ਰਹਿਣਗੇ।