28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਇੰਦਰਾ ਕਾਲੋਨੀ ’ਚ 2 ਮਹੀਨਿਆਂ ਤੋਂ ਸੀਵਰੇਜ ਬੰਦ, ਲੋਕ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ

ਜਲੰਧਰ, 27 ਅਕਤੂਬਰ (ਸ਼ਿਵ)-ਵਾਰਡ ਨੰਬਰ 1 ਦੀ ਇੰਦਰਾ ਕਾਲੋਨੀ ਵਿਚ ਸੀਵਰੇਜ ਦੀ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਜ ਸੇਵਕ ਸੰਤੋਸ਼ ਬੁਲਾਣੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਇਲਾਕੇ ਦਾ ਸੀਵਰੇਜ ਬੰਦ ਪਿਆ ਹੈ, ਜਿਸ ਕਾਰਨ ਘਰਾਂ ਦੇ ਬਾਹਰ ਗੰਦਾ ਪਾਣੀ ਇਕੱਠਾ ਹੋ ਰਿਹਾ ਹੈ।

Ad Position 21
No active advertisement
ਗੰਦੇ ਪਾਣੀ ’ਚੋਂ ਲੰਘਦੇ ਹੋਏ ਬੱਚੇ। ਤਸਵੀਰ. ਮੁਨੀਸ਼ 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਵਾਰਡ ਨੰਬਰ 1 ਦੀ ਇੰਦਰਾ ਕਾਲੋਨੀ ਵਿਚ ਸੀਵਰੇਜ ਦੀ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਜ ਸੇਵਕ ਸੰਤੋਸ਼ ਬੁਲਾਣੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਇਲਾਕੇ ਦਾ ਸੀਵਰੇਜ ਬੰਦ ਪਿਆ ਹੈ, ਜਿਸ ਕਾਰਨ ਘਰਾਂ ਦੇ ਬਾਹਰ ਗੰਦਾ ਪਾਣੀ ਇਕੱਠਾ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ਲਈ ਆਪਣੇ ਘਰਾਂ ’ਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਗੰਦੇ ਪਾਣੀ ’ਚੋਂ ਲੰਘ ਕੇ ਜਾਣਾ ਪੈਂਦਾ ਹੈ। ਸੰਤੋਸ਼ ਬੁਲਾਣੀ ਨੇ ਦੋਸ਼ ਲਾਇਆ ਕਿ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਸੀਵਰੇਜ ਖੋਲ੍ਹਣ ਲਈ ਮੋਟਰ ਵੀ ਰੱਖੀ ਹੋਈ ਹੈ, ਪਰ ਪਿਛਲੇ ਇੱਕ ਮਹੀਨੇ ਤੋਂ ਇਸ ਕੰਮ ਲਈ ਕੋਈ ਕਰਮਚਾਰੀ ਮੌਕੇ ’ਤੇ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਈ ਵਾਰ ਸਮੱਸਿਆ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਇਲਾਕੇ ਵਿਚ ਸੀਵਰੇਜ ਦੀ ਸਮੱਸਿਆ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾਮਲਾ ਵੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਸੰਤੋਸ਼ ਬੁਲਾਣੀ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਲਈ ਲਗਾਈ ਗਈ ਮੋਟਰ ਦਾ ਪਿਛਲੇ ਦੋ ਸਾਲਾਂ ਤੋਂ ਕੁਨੈਕਸ਼ਨ ਨਹੀਂ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਕਿਹੜੇ ਕਾਰਨਾਂ ਕਰਕੇ ਇਸ ਮੋਟਰ ਨੂੰ ਚਾਲੂ ਨਹੀਂ ਕੀਤਾ ਜਾ ਰਿਹਾ। ਸੰਤੋਸ਼ ਬੁਲਾਣੀ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇੰਦਰਾ ਕਾਲੋਨੀ ਵਿਚ ਸੀਵਰੇਜ ਦੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ, ਪੀਣ ਵਾਲੇ ਪਾਣੀ ਦੀ ਮੋਟਰ ਦਾ ਕੁਨੈਕਸ਼ਨ ਜਲਦ ਚਾਲੂ ਕੀਤਾ ਜਾਵੇ ਅਤੇ ਪੁੱਟੀ ਗਈ ਸੜਕ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਨਗਰ ਨਿਗਮ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਇਲਾਕਾ ਵਾਸੀ ਸ਼ੰਕਰ ਲਾਲ ਬੱਗਾ, ਗੀਤਾ, ਰਮੇਸ਼, ਸੋਨੂੰ, ਰਾਮ, ਰਕੇਸ਼, ਵਿੱਕੀ, ਵਿਸ਼ਾਲ, ਸੰਜੇ, ਰਵੀ, ਸੰਜੂ, ਪੰਨਾ ਰਾਮ ਅਤੇ ਹੋਰ ਲੋਕਾਂ ਨੇ ਵੀ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦਿਆਂ ਪ੍ਰਸ਼ਾਸਨ ਤੋਂ ਜਲਦ ਰਾਹਤ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24