ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ ’ਚ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ’ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਅਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ।
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ ’ਚ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ’ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਅਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਉਨ੍ਹਾਂ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨੀ ਬਾਰੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਮਾਸਟਰ ਗਿਆਨ ਸਿੰਘ, ਸੁਖਿਵੰਦਰ ਸਿੰਘ, ਸਿਮਰਜੀਤ ਕੌਰ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਸਿੱਧੂ, ਮੁਖਤਿਆਰ ਸਿੰਘ, ਸੁਰਿੰਦਰ ਕੌਰ, ਪ੍ਰਧਾਨ ਵਿਜੈ ਕੁਮਾਰ, ਸਾਬਕਾ ਸਰਪੰਚ ਹਰਜਿੰਦਰ ਕੁਮਾਰ, ਬਲਵੀਰ ਸਿੰਘ, ਸੁਖਿਵੰਦਰ ਸੋਨੀ, ਕਰਮਵੀਰ ਕੌਰ, ਲਖਵੀਰ ਕੌਰ, ਭਜਨ ਸਿੰਘ, ਸਰਪੰਚ ਹੰਸੋ ਰਾਣੀ ਅਤੇ ਭਾਰੀ ਗਿਣਤੀ ’ਚ ਸੰਗਤ ਹਾਜ਼ਰ ਸੀ।