28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹੇ ’ਚ ਕਟਾਈ ਦਾ ਕੰਮ 75 ਫੀਸਦੀ ਨਿੱਬੜਿਆ, ਮੰਡੀਆਂ ’ਚ ਹੁਣ ਤੱਕ 6,52,925 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ

ਜਲੰਧਰ, 27 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 75 ਫੀਸਦੀ ਰਕਬੇ ’ਚੋਂ ਫਸਲ ਦੀ ਕਟਾਈ ਹੋ ਚੁੱਕੀ ਹੈ। ਓਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ 6,5 2,925 ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦੀ ਜਾ ਚੁੱਕੀ ਹੈ।

Ad Position 21
No active advertisement
ਵਰਕਸ਼ਾਪ ਚੌਕ ਨੇੜੇ ਸਥਿਤ ਸ਼ਹਿਰ ਦੀ ਨਵੀਂ ਦਾਣਾ ਮੰਡੀ ’ਚ ਖਰੀਦ ਕਰਨ ਤੋਂ ਪਹਿਲਾਂ ਫੜ੍ਹ ’ਤੇ ਖਿਲਾਰ ਕੇ ਸੁਕਾਈ ਜਾ ਰਹੀ ਝੋਨੇ ਦੀ ਫਸਲ। ਤਸਵੀਰ–ਮੁਨੀਸ਼ 28-10-2026
ਜਲੰਧਰ, 27 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 75 ਫੀਸਦੀ ਰਕਬੇ ’ਚੋਂ ਫਸਲ ਦੀ ਕਟਾਈ ਹੋ ਚੁੱਕੀ ਹੈ। ਓਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ 6,5 2,925 ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦੀ ਜਾ ਚੁੱਕੀ ਹੈ। ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਠਾਕੁਰ ਮੁਤਾਬਕ ਜ਼ਿਲ੍ਹੇ ’ਚ ਕਰੀਬ 1.8 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਫਸਲ ਬੀਜੀ ਗਈ, ਜਿਸ ’ਚੋਂ 75 ਲੱਖ ਹੈਕਟੇਅਰ ’ਚੋਂ ਕਟਾਈ ਹੋ ਚੁੱਕੀ ਹੈ ਅਤੇ ਅਗਲੇ 15 ਦਿਨਾਂ ਦੌਰਾਨ ਕਟਾਈ ਦਾ ਸੀਜ਼ਨ ਖਤਮ ਹੋਣ ਕੰਢੇ ਪੁੱਜ ਜਾਵੇਗਾ। ਓਧਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 653127 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ , ਜਿਸ ’ਚੋਂ ਸਰਕਾਰੀ ਏਜੰਸੀਆਂ ਵਲੋਂ 652925 ਮੀਟ੍ਰਿਕ ਟਨ ਦੀ ਖ਼ਰੀਦ ਕਰ ਲਈ ਗਈ ਹੈ। ਏਜੰਸੀਆਂ ਵਲੋਂ ਖ਼ਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1550 ਕਰੋੜ ਦੀ ਅਦਾਇਗੀ ਹੋ ਚੁੱਕੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਲਈ ਨਮੀ ਦੀ ਹੱਦ 17 ਪ੍ਰਤੀਸ਼ਤ ਮਿੱਥੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਅਰਜਨ ਨਗਰ 40 ਕੁਆਰਟਰ ਵਿਖੇ ਕੀਤੀ ਸ਼ਾਨਦਾਰ ਦੀਪਮਾਲਾ ਡਾ . ਹਮਦਰਦ , ਵਰਜੀਤ ਵਾਲੀਆ... ਅਗਲੀ ਖ਼ਬਰ ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ
Ad Position 24