ਮੁਨੀਸ਼ ਧੀਰ ਬਣੇ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੂੰ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੂੰ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮੁਨੀਸ਼ ਧੀਰ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਆਗੂਆਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਮੁਨੀਸ਼ ਧੀਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਹੈ।ਇਸ ਲਈ ਉਹ ਪਾਰਟੀ ਦੀਆਂ ਨੀਤੀਆਂ ਨੂੰ ਤਨਦੇਹੀ ਨਾਲ ਅੱਗੇ ਵਧਾਉਣਗੇ ਅਤੇ ਜ਼ਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰਨਗੇ।