ਗੁਰਾਇਆ ਦੀ ਕ੍ਰਿਸ਼ਨਾ ਕਾਲੋਨੀ ’ਚ ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬੀ ਪਰਿਵਾਰ ’ਤੇ ਹਮਲਾ
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਸ਼ਹਿਰ ਦੀ ਕ੍ਰਿਸ਼ਨਾ ਕਾਲੋਨੀ ਦੇ ਵਾਰਡ ਨੰਬਰ 8 ’ਚ ਕਿਰਾਏ ’ਤੇ ਰਹਿੰਦੇ ਇੱਕ ਪ੍ਰਵਾਸੀ ਪਰਿਵਾਰ ’ਤੇ ਪੰਜਾਬੀ ਪਰਿਵਾਰ ਨਾਲ ਵਿਵਾਦ ਦੌਰਾਨ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਰੋਸ ਦਾ ਮਾਹੌਲ ਹੈ।
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਸ਼ਹਿਰ ਦੀ ਕ੍ਰਿਸ਼ਨਾ ਕਾਲੋਨੀ ਦੇ ਵਾਰਡ ਨੰਬਰ 8 ’ਚ ਕਿਰਾਏ ’ਤੇ ਰਹਿੰਦੇ ਇੱਕ ਪ੍ਰਵਾਸੀ ਪਰਿਵਾਰ ’ਤੇ ਪੰਜਾਬੀ ਪਰਿਵਾਰ ਨਾਲ ਵਿਵਾਦ ਦੌਰਾਨ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਰੋਸ ਦਾ ਮਾਹੌਲ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਕਿਰਾਏ ’ਤੇ ਰਹਿੰਦੇ ਪਰਿਵਾਰ ਵਲੋਂ ਗਲੀ ਵਿਚ ਸਾਮਾਨ ਇੱਧਰ-ਉੱਧਰ ਰੱਖਿਆ ਹੋਇਆ ਸੀ। ਜਦੋਂ ਉਨ੍ਹਾਂ ਨੇ ਸਾਮਾਨ ਪਾਸੇ ਕਰਨ ਲਈ ਕਿਹਾ ਤਾਂ ਕਥਿਤ ਤੌਰ ’ਤੇ ਉਕਤ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਸੰਬੰਧੀ ਵਾਰਡ ਨੰਬਰ 8 ਦੇ ਕੌਂਸਲਰ ਮਨੋਜ ਗੋਗਨਾ ਨੇ ਦੱਸਿਆ ਕਿ ਘਟਨਾ ਬਾਰੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ, ਕਿਰਾਏ ’ਤੇ ਰਹਿੰਦੇ ਪਰਿਵਾਰ ਨੂੰ ਚਾਰ ਦਿਨਾਂ ਦੇ ਅੰਦਰ ਮਕਾਨ ਖਾਲੀ ਕਰਨ ਲਈ ਵੀ ਕਿਹਾ ਗਿਆ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਦਮਦਮੀ ਟਕਸਾਲ ਦੇ ਗਿਆਨੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਹੋਰ ਤਿੱਖਾ ਸੰਘਰਸ਼ ਕਰਨਗੇ।