ਕਾਰ ਸਵਾਰ ਦੀ ਲਾਪ੍ਰਵਾਹੀ...
ਦਵਾਈ ਲੈ ਕੇ ਵਾਪਸ ਜਾ ਰਹੇ ਸੀ ਤਾਂ ਇਹ ਹਾਦਸਾ ਵਾਪਰ ਗਿਆ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਬਿਲਕੁਲ ਹੌਲ਼ੀ-ਹੌਲ਼ੀ ਜਾ ਰਹੇ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ ਪਰ ਬੱਚੀ ਮੂੰਹ ਭਾਰ ਸੜਕ ’ਤੇ ਡਿੱਗ ਗਈ ਤੇ ਗੰਭੀਰ ਜ਼ਖ਼ਮੀ ਹੋ ਗਈ।
ਦਵਾਈ ਲੈ ਕੇ ਵਾਪਸ ਜਾ ਰਹੇ ਸੀ ਤਾਂ ਇਹ ਹਾਦਸਾ ਵਾਪਰ ਗਿਆ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਬਿਲਕੁਲ ਹੌਲ਼ੀ-ਹੌਲ਼ੀ ਜਾ ਰਹੇ ਸਨ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ ਪਰ ਬੱਚੀ ਮੂੰਹ ਭਾਰ ਸੜਕ ’ਤੇ ਡਿੱਗ ਗਈ ਤੇ ਗੰਭੀਰ ਜ਼ਖ਼ਮੀ ਹੋ ਗਈ। ਪੀੜਤ ਨੇ ਦੱਸਿਆ ਕਿ ਬੱਚੀ ਦਾ ਮੂੰਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਖੂਨ ਦਿਮਾਗ ’ਚ ਜੰਮ ਗਿਆ ਤੇ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਮਦਦ ਕਰਨ ਵਾਲੇ ਪਰਿਵਾਰ ਦੇ ਘਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਘਟਨਾ ਰਿਕਾਰਡ ਹੋ ਗਈ ਅਤੇ ਉਸ ਤੋਂ ਗੱਡੀ ਦਾ ਨੰਬਰ ਵੀ ਪਤਾ ਲੱਗ ਗਿਆ ਹੈ। ਬੱਚੀ ਦੇ ਪਿਤਾ ਨੇ ਕਿਹਾ ਕਿ ਉਹ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣਗੇ। ਓਧਰ ਦੇਰ ਸ਼ਾਮ ਥਾਣਾ ਡਵੀਜ਼ਨ ਨੰਬਰ-7 ਦੇ ਇੰਚਾਰਜ ਰਵਿੰਦਰ ਕੁਮਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਵਾਰ ਦੀ ਤਰ੍ਹਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਏ. ਸੀ. ਪੀ. ਮਨਮੋਹਨ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਦੌਰੇ ਕਾਰਨ ਉੱਥੇ ਡਿਊਟੀ ’ਤੇ ਹਨ ਅਤੇ ਥਾਣਾ ਮੁਖੀ ਨਾਲ ਸੰਪਰਕ ਕੀਤਾ ਜਾਵੇ। ਮਾਮਲੇ ਨੂੰ ਦੇਖ ਰਹੇ ਹੌਲਦਾਰ ਰਮਨਦੀਪ ਸਹੋਤਾ ਨੇ ਦੱਸਿਆ ਕਿ ਉਹ ਹਾਲੇ ਇਸ ਬਾਰੇ ਕਾਰਵਾਈ ਕਰ ਰਹੇ ਹਨ।