29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿੰਡ ਸਰੀਂਹ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 51 ਲੱਖ ਦਾ ਚੈੱਕ ਸੌਂਪਿਆ

ਨਕੋਦਰ, 28 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸਰਮਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਲਈ ਪਹੁੰਚੇ, ਜਿੱਥੇ ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ।

Ad Position 21
No active advertisement
ਅਜੀਤ ਡੈਸਕ 29-10-2026

ਨਕੋਦਰ, 28 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸਰਮਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਲਈ ਪਹੁੰਚੇ, ਜਿੱਥੇ ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ। ਪਿੰਡ ਵਿੱਚ ਹੋਏ ਭਰਵੇਂ ਇਕੱਠ ਨੂੰ ਦੇਖ ਕੇ ਮੁੱਖ ਮੰਤਰੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ । ਇਸ ਮੌਕੇ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਸਮੇਤ ਪਹੁੰਚੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਉਨ੍ਹਾਂ ਮੁੱਖ ਮੰਤਰੀ ਦਾ ਹਲਕੇ ਵਿੱਚ ਪਹੁੰਚਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਵਚਨਬੱਧ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕਰ ਰਹੀ ਹੈ। ਉਨ੍ਹਾਂ ਮਾਵਾਂ-ਭੈਣਾਂ ਲਈ ਐਲਾਨੀ ਸਤਿਕਾਰ ਯੋਜਨਾ ਸਮੇਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਦੇਣਾ ਹੈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਲੋਕਾਂ ਦੇ ਅਸਲ ਮਸਲਿਆਂ ਦੀ ਬਜਾਏ ਪਰਿਵਾਰਵਾਦ ਅਤੇ ਸਿਆਸੀ ਖਿੱਚੋਤਾਣ ’ਚ ਉਲਝੀਆਂ ਹੋਈਆਂ ਹਨ। ਮੁੱਖ ਮੰਤਰੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਨ ਦਾ ਦਾਅਵਾ ਵੀ ਕੀਤਾ।ਪਿੰਡ ਸ਼ਰੀਂਹ ਵਿਖੇ ਹੋਈ ਇਸ ਲੋਕ ਮਿਲਣੀ ਦੌਰਾਨ 51 ਲੱਖ ਰੁਪਏ ਦੀ ਵਿਕਾਸ ਰਾਸ਼ੀ ਦਾ ਚੈੱਕ ਸੌਂਪਣਾ ਅਤੇ ਲੋਕਾਂ ਦੀ ਵੱਡੀ ਸ਼ਮੂਲੀਅਤ ਮੁੱਖ ਖਿੱਚ ਦਾ ਕੇਂਦਰ ਰਹੀ। ਇਸ ਇਕੱਠ ਨੂੰ ਹਲਕਾ ਨਕੋਦਰ ’ਚ ਆਮ ਆਦਮੀ ਪਾਰਟੀ ਦੀ ਸਿਆਸੀ ਸਰਗਰਮੀ ਅਤੇ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਅਗਵਾਈ ਦੇ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਬਲਾਕ ਪ੍ਰਧਾਨ ਚੇਅਰਮੈਨ ਅਤੇ ਪਿੰਡਾਂ ਦੇ ਪੰਚ ਸਰਪੰਚ ਤੇ ਪਾਰਟੀ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਕਾਸ ਗ੍ਰਾਮ ਸਵਰਾਜ ਯੋਜਨਾ ਲਈ 7,395 ਕਰੋੜ ਨੂੰ ਪ੍ਰਵਾਨਗੀ
Ad Position 24