ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਬਸਤੀ ਨੌਂ ਸਥਿਤ ਦੇਵੀ ਸਹਾਏ ਐੱਸ. ਡੀ.
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਬਸਤੀ ਨੌਂ ਸਥਿਤ ਦੇਵੀ ਸਹਾਏ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਪਲੈਟੀਨਮ ਜੁਬਲੀ ਸਮਾਰੋਹ ਕੀਤਾ ਗਿਆ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ 75 ਸਾਲਾਂ ਦੇ ਸ਼ਾਨਦਾਰ ਸਫ਼ਰ, ਵਿਦਿਅਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਚ ਨਿਭਾਈ ਭੂਮਿਕਾ ਨੂੰ ਯਾਦ ਕੀਤਾ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਸਕੂਲ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਮੋਹਿੰਦਰ ਭਗਤ ਨੇ ਸਕੂਲ ਦੀ ਪਲੈਟੀਨਮ ਜੁਬਲੀ ਦੇ ਮੌਕੇ ’ਤੇ ਸਮੂਹ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ, ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹਲਕੇ ਦੇ ਸਮੂਹ ਕੌਂਸਲਰ ਵੀ ਮੌਜੂਦ ਸਨ।