29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਸਤੀ ਪੀਰ ਦਾਦ ਤੋਂ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ, ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ

ਜਲੰਧਰ, 28 ਅਕੂਤਬਰ (ਸ਼ਿਵ)- ਬਸਤੀ ਪੀਰ ਦਾਦ ਤੋਂ ਲੈ ਕੇ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਨਗਰ ਨਿਗਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਨਾਅਰੇਬਾਜ਼ੀ ਕਰਦੇ ਹੋਏ ਇਲਾਕਾ ਵਾਸੀ। ਤਸਵੀਰ. ਮੁਨੀਸ਼ 29-10-2026
ਜਲੰਧਰ, 28 ਅਕੂਤਬਰ (ਸ਼ਿਵ)- ਬਸਤੀ ਪੀਰ ਦਾਦ ਤੋਂ ਲੈ ਕੇ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਨਗਰ ਨਿਗਮ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਾਰਨ ਸੜਕਾਂ ’ਤੇ ਗੰਦਾ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਇਸ ਸੜਕ ’ਤੇ ਦੁਕਾਨਾਂ ਚਲਾਉਣ ਵਾਲੇ ਵਪਾਰੀਆਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਹੋਣ ਕਾਰਨ ਦੁਕਾਨਦਾਰਾਂ ਨੂੰ ਪਹਿਲਾਂ ਹੀ ਚੰਗੇ ਕਾਰੋਬਾਰ ਦੀ ਉਮੀਦ ਸੀ, ਪਰ ਸੀਵਰੇਜ ਦੀ ਸਮੱਸਿਆ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇਹ ਸਮੱਸਿਆ ਬਣੀ ਹੋਈ ਹੈ, ਪਰ ਇਸ ਦੇ ਪੱਕੇ ਹੱਲ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਨਗਰ ਨਿਗਮ ਦੇ ਦਫ਼ਤਰ ਜਾ ਕੇ ਵੀ ਰੋਸ ਪ੍ਰਦਰਸ਼ਨ ਕਰਨਗੇ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਲੋਕਾਂ ਨੇ ਪੱਥਰ ਰੱਖ ਕੇ ਕੂੜੇ ਵਾਲੀਆਂ ਗੱਡੀਆਂ ਦਾ ਰਾਹ ਰੋਕਿਆ ਡੰਪ ਰੋਡ ’ਤੇ ਕੂ਼ੜੇ ਵਾਲੀਆਂ ਗੱਡੀਆਂ ਦੀ ਗਤੀ ਤੈਅ ਹੋਣ...
Ad Position 24