30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜ਼ਿਲ੍ਹੇ ’ਚ ਪਰਾਲੀ ਦੀ ਰਹਿੰਦ-ਖੂੰਹਦ ਸਾੜਨ ਦੇ ਮਾਮਲੇ ਵਧਣ ਲੱਗੇ, ਅੱਗ ਰੋਕਣ ਲਈ ਗਠਿਤ ਪਰਾਲੀ ਟਾਸਕ ਫੋਰਸ ਨਾਦਾਰਦ

ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਜਿੱਥੇ ਇਕ ਪਾਸੇ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜ਼ੋਬਨ ’ਤੇ ਪੁੱਜ ਚੁੱਕਾ ਹੈ, ਉਥੇ ਹੀ ਦੂਜੇ ਪਾਸੇ ਅਗਲੇ ਮੌਸਮ ਦੀਆਂ ਫਸਲਾਂ ਤੇ ਸਬਜ਼ੀਆਂ ਦੀ ਕਾਸ਼ਤ ਲਈ ਜ਼ਮੀਨਾਂ ਤਿਆਰ ਕਰਨ ਵਾਸਤੇ ਕਿਸਾਨਾਂ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਅਗਲੇ ਦਿਨਾਂ ਦੌਰਾਨ ਬਿਜਾਈ ’ਚ ਤੇਜ਼ੀ ਆਉਣ ਕਾਰਨ ਖੇਤਾਂ ’ਚ ਪਰਾਲੀ ਸਾੜਨ ਦੇ ਮਾਮਲੇ ਹੋਰ ਵਧਣ ਦੀ ਸੰਭਾਵਨਾ ਹੈ।

Ad Position 21
No active advertisement
ਜਲੰਧਰ-ਹੁਸ਼ਿਆਰਪੁਰ ਰੋਡ ’ਤੇ ਪੈਂਦੇ ਕਸਬਾ ਜੰਡੂਸਿੰਘਾ ਨੇੜੇ ਖੇਤਾਂ ’ਚ ਪਰਾਲੀ ਨੂੰ ਲਾਈ ਗਈ ਅੱਗ ਬੁਝਾਉਣ ਦਾ ਯਤਨ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਮੁਲਾਜ਼ਮ। ਤਸਵੀਰ–ਮੁਨੀਸ਼ 29-10-2026
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਜਿੱਥੇ ਇਕ ਪਾਸੇ ਝੋਨੇ ਦੀ ਕਟਾਈ ਦਾ ਸੀਜ਼ਨ ਪੂਰੇ ਜ਼ੋਬਨ ’ਤੇ ਪੁੱਜ ਚੁੱਕਾ ਹੈ, ਉਥੇ ਹੀ ਦੂਜੇ ਪਾਸੇ ਅਗਲੇ ਮੌਸਮ ਦੀਆਂ ਫਸਲਾਂ ਤੇ ਸਬਜ਼ੀਆਂ ਦੀ ਕਾਸ਼ਤ ਲਈ ਜ਼ਮੀਨਾਂ ਤਿਆਰ ਕਰਨ ਵਾਸਤੇ ਕਿਸਾਨਾਂ ਵਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਅਗਲੇ ਦਿਨਾਂ ਦੌਰਾਨ ਬਿਜਾਈ ’ਚ ਤੇਜ਼ੀ ਆਉਣ ਕਾਰਨ ਖੇਤਾਂ ’ਚ ਪਰਾਲੀ ਸਾੜਨ ਦੇ ਮਾਮਲੇ ਹੋਰ ਵਧਣ ਦੀ ਸੰਭਾਵਨਾ ਹੈ। ਪਰਾਲੀ ਦੀ ਅੱਗ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਫਸਰਾਂ ਦਾ ਸਹਿਯੋਗ ਕਰਨ ਲਈ ਪਰਾਲੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ, ਜਿਸ ਤਹਿਤ ਬਲਾਕਾਂ ਵਿੱਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵਿਚ ਨੋਡਲ ਅਫਸਰ ਤੋਂ ਇਲਾਵਾ ਪ੍ਰਸ਼ਾਸਨਕ ਕਰਮਚਾਰੀ ਤੇ ਪੁਲਿਸ ਮੁਲਾਜ਼ਮ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਟੀਮਾਂ ਦਾ ਕੰਮ ਪਰਾਲੀ ਦੀ ਅੱਗ ਰੋਕਣ ਲਈ ਹਾਟ-ਸਪਾਟ ਵਾਲੇ ਪਿੰਡਾਂ ਵਿੱਚ ਜਾ ਕੇ ਖੇਤਾਂ ਦੀ ਨਿਗਰਾਨੀ ਕਰਨਾ ਹੈ ਤਾਂ ਜੋ ਕੋਈ ਵੀ ਕਿਸਾਨ ਖੇਤ ਵਿੱਚ ਪਰਾਲੀ ਨਾ ਸਾੜ ਸਕੇ। ਮਿਲੀ ਜਾਣਕਾਰੀ ਮੁਤਾਬਕ ਹਾਲੇ ਤੱਕ ਪਰਾਲੀ ਟਾਸਕ ਫੋਰਸ ਦੀਆਂ ਟੀਮਾਂ ਕਿਸੇ ਵੀ ਪਿੰਡ ਵਿੱਚ ਨਹੀਂ ਪੁੱਜੀਆਂ, ਜਿਸ ਕਾਰਨ ਪਰਾਲੀ ਦੀ ਅੱਗ ਦੇ ਮਾਮਲੇ ਰੋਕਣ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕਾਂ ਵਿੱਚ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਤੇ ਖੇਤੀਬਾੜੀ ਇੰਸਪੈਕਟਰ ਹੀ ਪਰਾਲੀ ਦੀ ਅੱਗ ਲੱਗਣ ’ਤੇ ਬੁਝਾਉਣ ਲਈ ਦੌੜ-ਭੱਜ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਪੱਧਰ ਦੇ ਅਫਸਰਾਂ ਨੇ ਪਰਾਲੀ ਟਾਸਕ ਫੋਰਸ ਦੀਆਂ ਟੀਮਾਂ ਦੇ ਪਰਾਲੀ ਦੀ ਅੱਗ ਵਾਲੀ ਥਾਂ ’ਤੇ ਨਾ ਪੁੱਜਣ ਬਾਰੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਨਾਲ ਹੀ ਸੰਬੰਧਤ ਸਬ-ਡਵੀਜ਼ਨਲ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਝੰਡੇ ਦੇ ਗੀਤ ਦੀ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਫੋਰਟਿਸ ਜਲੰਧਰ ਨੇ ਸਟ੍ਰੋਕ ਦੇ ਲੱਛਣਾਂ ਦੀ ਜਲਦੀ ਪਛਾਣ ਲਈ ਲੋਕਾਂ ਨੂੰ ਕੀਤਾ ਜਾਗਰੂਕ
Ad Position 24