ਨੌਜਵਾਨ ਦੀ ਮ੍ਰਿਤਕ ਦੇਹ ਜਬਰੀ ਖੋਹਣ ਅਤੇ ਲੋਕਾਂ ਉੱਤੇ ਕੀਤੀ ਅੰਨ੍ਹੀ ਬੁਰਛਾਗਰਦੀ ਦੀ ਇਸਤਰੀ ਜਾਗ੍ਰਿਤੀ ਮੰਚ ਵਲੋਂ ਸਖ਼ਤ ਨਿੰਦਾ
ਮਹਿਤਪੁਰ, 28 ਅਕਤੂਬਰ(ਲਖਵਿੰਦਰ ਸਿੰਘ)-ਇਸਤਰੀ ਜਾਗ੍ਰਿਤੀ ਮੰਚ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ ਅਤੇ ਲੋਕਾਂ ਉੱਤੇ ਕੀਤੀ ਅੰਨ੍ਹੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਚ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਅਰਵਿੰਦਰ ਕੌਰ ਨੂੰ ਥਾਣਾ ਨੰਦਗੜ੍ਹ ਅਤੇ ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਥਾਣਿਆਂ ’ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰਕੇ ਬੰਦ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ, ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਤੇ ਬਖਸ਼ੋ ਘਾਰੂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭੜਕਾਉਣ ਲਈ ਕੀਤੀਆਂ ਜਾ ਰਹੀਆਂ ਇਹ ਕਾਰਵਾਈਆਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਇੱਕ ਗਿਣੀ-ਮਿੱਥੀ ਸਾਜ਼ਿਸ਼ ਹੈ।
ਮਹਿਤਪੁਰ, 28 ਅਕਤੂਬਰ(ਲਖਵਿੰਦਰ ਸਿੰਘ)-ਇਸਤਰੀ ਜਾਗ੍ਰਿਤੀ ਮੰਚ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ ਅਤੇ ਲੋਕਾਂ ਉੱਤੇ ਕੀਤੀ ਅੰਨ੍ਹੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਚ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਅਰਵਿੰਦਰ ਕੌਰ ਨੂੰ ਥਾਣਾ ਨੰਦਗੜ੍ਹ ਅਤੇ ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਥਾਣਿਆਂ ’ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰਕੇ ਬੰਦ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ, ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਤੇ ਬਖਸ਼ੋ ਘਾਰੂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭੜਕਾਉਣ ਲਈ ਕੀਤੀਆਂ ਜਾ ਰਹੀਆਂ ਇਹ ਕਾਰਵਾਈਆਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਇੱਕ ਗਿਣੀ-ਮਿੱਥੀ ਸਾਜ਼ਿਸ਼ ਹੈ। ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਪਹਿਲੀ ਕੜੀ ਵਜੋਂ ਪਿੰਡ ਮੰਡਿਆਲਾ ਵਿੱਚ ਔਰਤਾਂ ਨੂੰ ਸੰਬੋਧਨ ਕਰਦਿਆਂ ਮੰਚ ਦੀ ਆਗੂਆਂ ਨੇ ਕਿਹਾ ਕਿ ਜੇਕਰ ਭਗਵੰਤ ਸਿੰਘ ਮਾਨ ਸਰਕਾਰ ਨੇ ਐਨੀਂ ਸਖ਼ਤੀ ਨਸ਼ਿਆਂ ਦੇ ਖ਼ਾਤਮੇ ਲਈ ਦਿਖਾਈ ਹੁੰਦੀ ਤਾਂ ਅੱਜ ਹਰ ਰੋਜ਼ ਪੰਜਾਬ ਦੇ ਨੌਜਵਾਨ ਮੌਤ ਦੇ ਮੂੰਹ ਵਿੱਚ ਨਾ ਜਾਂਦੇ। ਜਥੇਬੰਦੀ ਨੇ ਦੋਸ਼ ਲਾਇਆ ਕਿ ਪੰਜਾਬ ’ਚ ਕਾਨੂੰਨ ਦਾ ਰਾਜ ਖ਼ਤਮ ਹੋ ਚੁੱਕਾ ਹੈ ਅਤੇ ਇੱਥੇ ਨਸ਼ਾ ਮਾਫ਼ੀਆ, ਪੁਲਿਸ ਅਤੇ ਸਿਆਸਤਦਾਨਾਂ ਦੇ ਗੱਠਜੋੜ ਦਾ ਪੁਲਿਸ ਰਾਜ ਰਾਜ ਚੱਲ ਰਿਹਾ ਹੈ।