ਮੁਹੱਲਾ ਰਵਿਦਾਸਪੁਰਾ ’ਚ ਨੌਜਵਾਨ ਦੀ ਲਾਸ਼ ਮਿਲੀ
ਫਿਲੌਰ, 28 ਅਕਤੂਬਰ (ਸਤਿੰਦਰ ਸ਼ਰਮਾ)-ਸਥਾਨਕ ਨੂਰਮਹਿਲ ਰੋਡ ’ਤੇ ਮੁਹੱਲਾ ਰਵਿਦਾਸਪੁਰਾ ’ਚ ਸ੍ਰੀ ਗੁਰੂ ਰਵਿਦਾਸ ਮੰਦਰ ਨੇੜੇ ਇਕ 25-30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਾਹਗੀਰਾਂ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਕਤ ਨੌਜਵਾਨ ਕਾਫੀ ਦੇਰ ਤੱਕ ਨਾ ਉਠਿਆ ਤਾਂ ਲੋਕਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।
ਫਿਲੌਰ, 28 ਅਕਤੂਬਰ (ਸਤਿੰਦਰ ਸ਼ਰਮਾ)-ਸਥਾਨਕ ਨੂਰਮਹਿਲ ਰੋਡ ’ਤੇ ਮੁਹੱਲਾ ਰਵਿਦਾਸਪੁਰਾ ’ਚ ਸ੍ਰੀ ਗੁਰੂ ਰਵਿਦਾਸ ਮੰਦਰ ਨੇੜੇ ਇਕ 25-30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਾਹਗੀਰਾਂ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਕਤ ਨੌਜਵਾਨ ਕਾਫੀ ਦੇਰ ਤੱਕ ਨਾ ਉਠਿਆ ਤਾਂ ਲੋਕਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਕੋਈ ਹਰਕਤ ਨਾ ਹੋਣ ’ਤੇ ਲੋਕਾਂ ਨੇ ਥਾਣਾ ਫਿਲੌਰ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਕਤ ਨੌਜਵਾਨ ਦੀ ਪਛਾਣ ਕਰਾਉਣ ਲਈ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਕਿ ਉਕਤ ਨੌਜਵਾਨ ਨੇੜਲੇ ਪਿੰਡ ਨੰਗਲ ਵਿਖੇ ਆਪਣੀ ਮਾਤਾ ਦੇ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫਿਲੌਰ ਦੇ ਲਾਸ਼ਘਰ ਵਿਚ ਰਖਵਾ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਕਤ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਲੱਗ ਸਕੇਗਾ।