ਵਰਿਆਣਾ ਡੰਪ ਦਾ ਮਸਲਾ ਹੱਲ ਨਾ ਹੋਣ ਤੇ ‘ਆਪ’ ਆਗੂ ਵੀ ਕਰ ਰਹੇ ਵਿਰੋਧ-ਟੀਟੂ
ਜਲੰਧਰ, 29 ਅਕਤੂਬਰ (ਸ਼ਿਵ)-ਵਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਲਗਭਗ ਤਿੰਨ ਘੰਟੇ ਧਰਨਾ ਲੱਗਾ। ਇਸ ਮਾਮਲੇ ’ਤੇ ਭਾਜਪਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ।
ਜਲੰਧਰ, 29 ਅਕਤੂਬਰ (ਸ਼ਿਵ)-ਵਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਲਗਭਗ ਤਿੰਨ ਘੰਟੇ ਧਰਨਾ ਲੱਗਾ। ਇਸ ਮਾਮਲੇ ’ਤੇ ਭਾਜਪਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ । ਟੀਟੂ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਕੌਂਸਲਰ ਹੀ ਮੇਅਰ ਅਤੇ ਨਗਰ ਨਿਗਮ ਦੇ ਕੰਮਕਾਜ ਤੋਂ ਨਾਰਾਜ਼ ਹੋ ਕੇ ਧਰਨੇ ਲਗਾਉਣ ਲਈ ਮਜਬੂਰ ਹਨ, ਤਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਅਤੇ ਲੁਧਿਆਣਾ ਵਿਚ ਕੂੜੇ ਦੇ ਮੁੱਦੇ ’ਤੇ ਹੋ ਰਹੇ ਵਿਰੋਧ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ।ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਵਾਰਿਆਣਾ ਡੰਪ ਰੋਡ ’ਤੇ ਕੂੜੇ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇ।