ਮੁੱਖ ਮੰਤਰੀ ਦਾ ਬਿਆਨ ਅਪਮਾਨਜਨਕ-ਡਾ. ਦਹੀਆ
ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਦੌਰਾਨ ਕਰਵਾ ਚੌਥ ਦੇ ਤਿਉਹਾਰ ਸੰਬੰਧੀ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ।
ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਦੌਰਾਨ ਕਰਵਾ ਚੌਥ ਦੇ ਤਿਉਹਾਰ ਸੰਬੰਧੀ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਡਾ. ਦਹੀਆ ਨੇ ਕਿਹਾ ਕਿ ਕਰਵਾ ਚੌਥ ਦੇ ਤਿਉਹਾਰ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸਟੇਜ ਤੋਂ ਔਰਤਾਂ ਨੂੰ ਕਥਿਤ ਤੌਰ ’ਤੇ “ਘਰੇ ਭੁੱਖੀਆਂ ਸ਼ੇਰਨੀਆਂ ਬੈਠੀਆਂ ਹਨ” ਕਹਿਣਾ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ। ਉਨ੍ਹਾਂ ਕਿਹਾ ਕਿ ਕਰਵਾ ਚੌਥ ਬਹੁਤ ਸਾਰੀਆਂ ਔਰਤਾਂ ਲਈ ਆਸਥਾ , ਪਰੰਪਰਾ ਅਤੇ ਪਰਿਵਾਰਕ ਭਾਵਨਾਵਾਂ ਨਾਲ ਜੁੜਿਆ ਤਿਉਹਾਰ ਹੈ, ਇਸ ਲਈ ਅਜਿਹੇ ਮੌਕੇ ’ਤੇ ਜਨਤਕ ਮੰਚ ਤੋਂ ਕੀਤੀ ਗਈ ਟਿੱਪਣੀ ਮੰਦਭਾਗੀ ਹੈ।