31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਭਲਕੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ-ਦੀਪਕ ਬਾਲੀ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ 31 ਅਕਤੂਬਰ ਨੂੰ ਸ਼ਾਮ 5:30 ਵਜੇ ਪਿੰਡ ਧੀਣਾ, ਜਲੰਧਰ ਕੈਂਟ ਦੇ ਫੁੱਟਬਾਲ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਪਕ ਬਾਲੀ ਨੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ 31 ਅਕਤੂਬਰ ਨੂੰ ਸ਼ਾਮ 5:30 ਵਜੇ ਪਿੰਡ ਧੀਣਾ, ਜਲੰਧਰ ਕੈਂਟ ਦੇ ਫੁੱਟਬਾਲ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਪਕ ਬਾਲੀ ਨੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰਤਾ, ਆਪਸੀ ਭਾਈਚਾਰੇ , ਪਿਆਰ, ਸਦਭਾਵਨਾ ਅਤੇ ਮਨੁੱਖੀ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਬਿਨਾਂ ਕਿਸੇ ਭੇਦਭਾਵ ਦੇ ਹਰ ਮਨੁੱਖ ਦਾ ਸਤਿਕਾਰ ਕਰਨ ਅਤੇ ਏਕਤਾ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਗਟ ਦਿਵਸ ਸਮੁੱਚੀ ਸੰਗਤ ਲਈ ਸ਼ਰਧਾ ਅਤੇ ਸਤਿਕਾਰ ਦਾ ਮਹੱਤਵਪੂਰਨ ਮੌਕਾ ਹੈ। ਅਜਿਹੇ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸਮਾਜਿਕ ਵਿਰਸੇ ਨਾਲ ਜੋੜਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਸਮਾਜ ਵਿੱਚ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਸਾ ਪੂਰਨ ਵਿਖੇ ਧਾਰਮਿਕ ਪੇਪਰ ਅਤੇ ਕੁਇਜ਼ ਮੁਕਾਬਲਾ ਭਲਕੇ ਅਗਲੀ ਖ਼ਬਰ ਸ਼ੈਲੀ ਖੰਨਾ ਦੇ ਯਤਨਾਂ ਸਦਕਾ 30 ਤੋਂ ਵੱਧ ਔਰਤਾਂ ਮਹਿਲਾ ਮੋਰਚੇ ’ਚ ਸ਼ਾਮਿਲ
Ad Position 24