ਕਰਤਾਰਪੁਰ ਵਿਚ ‘ਆਪ’ ਨੂੰ ਛੱਡ ਵਾਰਡ ਨੰਬਰ-1 ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ
ਹਲਕਾ ਇੰਚਾਰਜ ਰਜਿੰਦਰ ਸਿੰਘ ਸਾਬਕਾ ਐਸ. ਐਸ. ਪੀ. ਵਲੋਂ ਸਵਾਗਤ
ਜਲੰਧਰ, 30 ਅਕਤੂਬਰ (ਜਸਪਾਲ ਸਿੰਘ, ਭਜਨ ਸਿੰਘ ਧੀਰਪੁਰ)-ਕਰਤਾਰਪੁਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ-1 ਨਾਲ ਸੰਬੰਧਤ ਕਈ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ । ਕਾਂਗਰਸ ’ਚ ਸ਼ਾਮਿਲ ਹੋਣ ਵਾਲਿਆਂ ’ਚ ਦੇਵਿੰਦਰ ਕੁਮਾਰ, ਰਮਨ ਕੁਮਾਰ, ਲਵਪ੍ਰੀਤ ਚੌਹਾਨ ਅਤੇ ਸੋਨੂੰ ਚੌਹਾਨ ਦੇ ਨਾਂ ਸ਼ਾਮਿਲ ਹਨ ।
ਜਲੰਧਰ, 30 ਅਕਤੂਬਰ (ਜਸਪਾਲ ਸਿੰਘ, ਭਜਨ ਸਿੰਘ ਧੀਰਪੁਰ)-ਕਰਤਾਰਪੁਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ-1 ਨਾਲ ਸੰਬੰਧਤ ਕਈ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ । ਕਾਂਗਰਸ ’ਚ ਸ਼ਾਮਿਲ ਹੋਣ ਵਾਲਿਆਂ ’ਚ ਦੇਵਿੰਦਰ ਕੁਮਾਰ, ਰਮਨ ਕੁਮਾਰ, ਲਵਪ੍ਰੀਤ ਚੌਹਾਨ ਅਤੇ ਸੋਨੂੰ ਚੌਹਾਨ ਦੇ ਨਾਂ ਸ਼ਾਮਿਲ ਹਨ । ਇਨ੍ਹਾਂ ਆਗੂਆਂ ਦਾ ਕਾਂਗਰਸ ’ਚ ਸਵਾਗਤ ਕਰਦਿਆਂ ਹਲਕਾ ਕਰਤਾਰਪੁਰ ਦੇ ਕਾਂਗਰਸੀ ਇੰਚਾਰਜ ਅਤੇ ਸਾਬਕਾ ਐੱਸ.ਐੱਸ.ਪੀ. ਰਾਜਿੰਦਰ ਸਿੰਘ ਨੇ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-1 ਦੇ ਇੰਚਾਰਜ ਜਗਮੋਹਨ ਸਿੰਘ ਹੈਪੀ ਦੇ ਯਤਨਾਂ ਅਤੇ ਮਿਹਨਤ ਸਦਕਾ ਇਨ੍ਹਾਂ ਆਗੂਆਂ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਬਾਲ ਮੁਕੰਦ, ਜ਼ਿਲ੍ਹਾ ਮਹਿਲਾ ਪ੍ਰਧਾਨ ਰੇਨੂ ਸੇਠ, ਸ਼ਹਿਰੀ ਮਹਿਲਾ ਪ੍ਰਧਾਨ ਸ਼੍ਰੀਮਤੀ ਹਰਬੰਸ ਕੌਰ, ਕਾਰਜਕਾਰੀ ਪ੍ਰਧਾਨ ਅੰਜੂ, ਕੌਂਸਲਰ ਡਿੰਪਲ, ਜ਼ਿਲ੍ਹਾ ਚੇਅਰਮੈਨ ਐੱਸ.ਸੀ. ਵਿੰਗ ਅਰਵਿੰਦ ਢੱਢਾ ਅਤੇ ਯੂਥ ਪ੍ਰਧਾਨ ਰੁਪਿੰਦਰ ਕੁਮਾਰ ਬੋਨੀ ਸਮੇਤ ਸਮੁੱਚੀ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਸੀ । ਇਸ ਤੋਂ ਇਲਾਵਾ ਮਨਜੀਤ ਸਿੰਘ, ਲੀਗਲ ਸੈੱਲ ਇੰਚਾਰਜ ਵਰਿੰਦਰ ਸ਼ਰਮਾ, ਜਨਰਲ ਸਕੱਤਰ ਸ੍ਰੀ ਬਾਵਾ, ਪਰਵੀਨ ਅਤੇ ਸ. ਦਲਜੀਤ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ ।