31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਤੇਜ਼ ਰਫ਼ਤਾਰ ਨਿੱਜੀ ਸਕੂਲ ਦੀ ਬੱਸ ਸੋਲਰ ਪਲਾਂਟ ’ਚ ਜਾ ਵੜੀ, 25 ਬੱਚਿਆਂ ਦੀ ਜਾਨ ਬਚੀ

ਦੁਸਾਂਝ ਕਲਾਂ, 30 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਨਜ਼ਦੀਕੀ ਪਿੰਡ ਢੰਡਵਾੜ ਦੇ ਗੇਟ ਨੇੜੇ ਇੱਕ ਨਿੱਜੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਮੋਟਰ ’ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ।

Ad Position 21
No active advertisement
ਅਜੀਤ ਡੈਸਕ 31-10-2026
ਦੁਸਾਂਝ ਕਲਾਂ, 30 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਨਜ਼ਦੀਕੀ ਪਿੰਡ ਢੰਡਵਾੜ ਦੇ ਗੇਟ ਨੇੜੇ ਇੱਕ ਨਿੱਜੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਮੋਟਰ ’ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ। ਬੱਸ ’ਚ ਤਕਰੀਬਨ 25 ਸਕੂਲੀ ਬੱਚੇ ਸਵਾਰ ਸਨ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਅਤੇ ਇੱਕ ਵੱਡਾ ਜਾਨੀ ਹਾਦਸਾ ਹੋਣੋਂ ਟਲ ਗਿਆ। ਜੇਕਰ ਬੱਸ ਕਿਸੇ ਹੋਰ ਪਾਸੇ ਪਲਟ ਜਾਂਦੀ ਤਾਂ ਨਤੀਜੇ ਬੇਹੱਦ ਗੰਭੀਰ ਹੋ ਸਕਦੇ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਦੇ ਇੰਚਾਰਜ ਹਰਭਜਨ ਸਿੰਘ ਗਿੱਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਅਨੁਸਾਰ ਬੱਸ ਬੇਕਾਬੂ ਹੋਣ ਕਾਰਨ ਹਾਦਸਾ ਵਾਪਰਿਆ। ਓਧਰ, ਬੱਸ ਚਾਲਕ ਰਮਨਦੀਪ ਸਿੰਘ ਪੁੱਤਰ ਤੀਰਥ ਚੰਦ ਨੇ ਦੱਸਿਆ ਕਿ ਬੱਸ ਦੀਆਂ ਬਰੇਕਾਂ ਨਾ ਲੱਗਣ ਕਾਰਨ ਇਹ ਸੋਲਰ ਪਲਾਂਟ ’ਚ ਜਾ ਵੜੀ। ਰਾਹਗੀਰਾਂ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਬੱਸ ਮਾਲਕ ਮੌਕੇ ’ਤੇ ਪਹੁੰਚਿਆ ਅਤੇ ਕਾਫ਼ੀ ਜੱਦੋ - ਜਹਿਦ ਤੋਂ ਬਾਅਦ ਬੱਸ ਨੂੰ ਸੋਲਰ ਪਲਾਂਟ ਹੇਠੋਂ ਬਾਹਰ ਕੱਢਿਆ ਗਿਆ। ਹਾਲਾਂਕਿ ਮੌਕੇ ’ਤੇ ਬੱਸ ਦੀਆਂ ਬਰੇਕਾਂ ਦੀ ਜਾਂਚ ਕਰਨ ਲਈ ਉਨ੍ਹਾਂ ਨੂੰ ਵਾਰ-ਵਾਰ ਲਗਾਇਆ ਗਿਆ ਤਾਂ ਬਰੇਕਾਂ ਠੀਕ ਕੰਮ ਕਰਦੀਆਂ ਪਾਈਆਂ ਗਈਆਂ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਬੱਸ ਚਾਲਕ ਕੋਲ ਮੌਕੇ ’ਤੇ ਡਰਾਈਵਿੰਗ ਲਾਇਸੈਂਸ ਮੌਜੂਦ ਨਹੀਂ ਸੀ। ਇਸ ਮੌਕੇ ਤਰਨਜੀਤ ਸਿੰਘ ਢੰਡਵਾੜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਅਧੂਰੇ ਕਾਗਜ਼ਾਤ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਸਾਡੇ ਹੋਏ ਹੋਏ ਨੁਕਸਾਨ ਦੀ ਭਰਪਾਈ ਕਰਾਈ ਜਾਵੇ। ਇਸ ਸਬੰਧੀ 112 ਦੇ ਇੰਚਾਰਜ ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਬੱਸ ਚਾਲਕ ਕੋਲ ਮੌਕੇ ’ਤੇ ਡਰਾਈਵਿੰਗ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟ ਗਰੇਵਾਲ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਵਿਖੇ ਬਾਲ ਅਧਿਕਾਰਾਂ ਅਤੇ ਬਾਲ ਸੁਰੱਖਿਆ ਬਾਰੇ ਜਾਗਰੂਕਤਾ ਸੈਸ਼ਨ
Ad Position 24